Tuesday, November 24, 2026

13 ਵਿਅਕਤੀਆਂ ਦੀ ਰਿਪੋਰਟ ਆਈ ਪੋਜ਼ਟਿਵ- ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 27

ਗੁਰਦਾਸਪੁਰ, 10 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 13 ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਹੈ।01 ਵਿਅਕਤੀ ਗੁਰਦਾਸਪੁਰ ਦੇ ਕੱਪੜਾ ਵਪਾਰੀ ਜੋ ਕੋਰੋਨਾ ਵਾਇਰਸ ਨਾਲ ਪੀੜਤ ਹੈ, ਦਾ ਪਰਿਵਾਰਕ ਮੈਂਬਰ ਹੈ, ਜਿਸ ਦੀ ਰਿਪੋਰਟ ਪੋਜ਼ਟਿਵ ਆਈ ਹੈ। 2 ਵਿਅਕਤੀ ਧਾਰੀਵਾਲ ਦੇ ਲੁਧਿਆਣੇ ਮੁਹੱਲੇ ਦੇ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਏ ਸਨ ਅਤੇ 9 ਵਿਅਕਤੀ, ਸ਼ੁਕਰਪੁਰਾ ਬਟਾਲਾ ਦੇ ਪੀੜਤ ਦੇ ਸੰਪਰਕ ਵਿੱਚ ਆਏ ਸਨ ਅਤੇ 1 ਵਿਅਕਤੀ ਪਿੰਡ ਅੰਮੋਨੰਗਲ (ਬਟਾਲਾ) ਦੇ ਪੀੜਤ ਦੇ ਸੰਪਰਕ ਵਿੱਚ ਆਇਆ ਸੀ, ਜਿਨਾਂ ਦੀ ਰਿਪੋਰਟ ਪੋਜ਼ਟਿਵ ਆਈ ਹੈ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ 13 ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਉਣ ਨਾਲ ਐਕਟਿਵ ਕੋਰੋਨਾ ਕੋਸਾਂ ਦੀ ਗਿਣਤੀ 27 ਹੋ ਗਈ ਹੈ।ਉਨਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੈਡਿੰਮ ਸੈਂਪਲਿੰਗ ਲਈ ਜਾ ਰਹੀ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਉਨਾਂ ਕਿਹਾ ਕਿ ਟੀਮਾਂ ਭੀੜ ਭੜੱਕੇ ਬਜਾਰਾਂ ਅਤੇ ਸਬਜੀਆਂ ਮੰਡੀਆਂ ਵਿਚ ਲਗਾਤਾਰ ਜਾ ਕੇ ਰੈਂਡਮ ਸੈਂਪਲਿੰਗ ਕਰ ਰਹੀ ਹੈ।ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਦੀਆਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।ਮਾਸਕ ਜਰੂਰ ਪਹਿਨਣ, ਸ਼ੋਸ਼ਲ ਡਿਸਟੈਂਸ ਮੈਨਟੇਨ ਕਰਕੇ ਰੱਖਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣ।

Check Also

ਖਾਲਸਾ ਸੰਸਥਾਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂਹ ਵਿੱਦਿਅਕ ਅਦਾਰਿਆਂ …