ਕੋਟਕਪੁਰਾ, 10 ਜੂਨ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਕੋਟਕਪੁਰਾ ਅਮਿਤ ਸਰੀਨ ਨੇ ਦੱਸਿਆ ਹੈ ਕਿ ਕਰੋਨਾ ਵਾਇਰਸ ਕੋਵਿਡ-19 ਦੇ
ਚੱਲਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਰੋਸ਼ਨੀ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਆਦੇਸ਼ਾਂ ਮੁਤਾਬਿਕ ਕੋਟਕਪੁਰਾ ਵਿੱਚ ਮਹਿੰਗਾ ਰਾਮ ਸਟਰੀਟ ਨੇੜੇ ਗੁਰਦੁਆਰਾ ਪਰਵਾਨਾ ਮੁਕਤਸਰ ਰੋਡ ਤੋਂ 15 ਵਿਅਕਤੀਆਂ ਦੀ ਕੋਵਿਡ 19 ਟੈਸਟ ਰਿਪੋਰਟ ਪੋਜ਼ਟਿਵ ਆਉਣ ਕਾਰਨ ਇਸ ਸਾਰੇ ਏਰੀਏ ਨੂੰ 22.06.2020 ਤੱਕ ਕੰਨਟੈਂਟਮੈਂਟ ਜੋਨ ਐਲਾਨਿਆ ਜਾਂਦਾ ਹੈ।ਜੇਕਰ ਹਫਤੇ ਦੇ ਅੰਤ ਵਿੱਚ ਜੇਕਰ ਇਸ ਏਰੀਏ ਵਿੱਚ ਕੋਈ ਹੋਰ ਕੇਸ ਪੋਜ਼ਟਿਵ ਆਉਂਦਾ ਹੈ ਤਾਂ ਕੰਨਟੈਂਨਮੈਟ ਜੋਨ ਦਾ ਸਮਾਂ ਵਧਾਇਆ ਜਾ ਸਕਦਾ ਹੈ।ਕੰਨਟੈਂਨਮੈਟ ਜੋਨ ਐਲਾਨੇ ਗਏ ਏਰੀਏ ਵਿੱਚ ਜਗਸੀਰ ਸਿੰਘ ਐਸ.ਡੀ.ਓ ਡਰੇਨਜ਼ ਵਿਭਾਗ ਫਰੀਦਕੋਟ ਦੇ ਮੋਬਾਇਲ ਨੰਬਰ 78378 90591 ਅਤੇ ਨਵਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਕੋਟਕਪੂੁਾ ਮੋਬਾਇਲ ਨੰਬਰ 90411 95480 ਨੂੰ ਬਤੌਰ ਸਪੈਸ਼ਲ ਡਿਊਟੀ ਮੈਜਿਸਟਰੇਟ ਲਗਾਇਆ ਗਿਆ ਹੈ। ਇਹ ਅਧਿਕਾਰੀ ਇਸ ਏਰੀਏ ਵਿੱਚ ਰਹਿ ਰਹੇ ਲੋਕਾਂ ਦੀਆਂ ਰੋਜ਼ ਵਰਤੋਂ ਵਿੱਚ ਆਉਣ ਵਾਲੀਆਂ ਵਸਤਾਂ ਦੀ ਸਪਲਾਈ ਨੂੰ ਨਿਰਵਿਘਨ ਚਲਾਉਣਗੇ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media