ਲੌਂਗੋਵਾਲ, 11 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸੇਖੂਵਾਸ ਦੇ ਰਹਿਣ ਵਾਲੇ ਸਹਾਇਕ ਥਾਣੇਦਾਰ ਕ੍ਰਿਸ਼ਨ ਦੇਵ ਸਿੰਘ 49 ਸਾਲ ਜੋ ਕਰੋਨਾ ਵਾਇਰਸ ਕਾਰਨ ਲੱਗੇ ਨਾਕਿਆਂ ਦੌਰਾਨ ਪਿੰਡ ਕੜੈਲ ਦੇ ਨਾਕੇ ‘ਤੇ ਤਾਇਨਾਤ ਸੀ।ਸਵੇਰ ਸਮੇਂ ਜਦ ਉਹ ਆਪਣੀ ਸਰਵਿਸ ਕਾਰਬਾਈਨ ਦੀ ਸਫਾਈ ਕਰਕੇ ਚੈਕ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਚੱਲਣ ਨਾਲ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਮ੍ਰਿਤਕ ਆਪਣੇ ਪਿੱਛੇ ਦੋ ਪੁੱਤਰ ਅਤੇ ਪਤਨੀ ਛੱਡ ਗਿਆ ਹੈ।ਥਾਣਾ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਲਛਮਣ ਸਿੰਘ ਦੇ ਬਿਆਨਾਂ ਮੁਤਾਬਿਕ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …