ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ – ਸੰਧੂ) – ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਦੇ ਨਿਰਦੇਸ਼ਾਂ ‘ਤੇ ਬਿਨ੍ਹਾਂ ਮਾਸਕ, ਤੇ ਸਮਾਜਿਕ ਦੂਰੀ ਦੇ
ਪਾਲਣ ਤੋਂ ਇਲਾਵਾ ਬਿਨ੍ਹਾਂ ਦਸਤਾਵੇਜਾਂ ਦੇ ਗੱਡੀਆਂ ਮੋਟਰਾਂ ਦੇ ਵਿੱਚ ਘੰੁਮ ਕੇ ਵਿਸ਼ੇਸ਼ ਕਰ ਰਾਤ ਦੇ ਸਮੇਂ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਜ਼ਿਲ੍ਹਾ ਪੁਲਿਸ ਦੇ ਵੱਲੋਂ ਵਿੱਢੀ ਗਈ ਮੁਹਿੰਮ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ।
ਪੁਲਿਸ ਥਾਣਾ ਸਦਰ ਦੀ ਪੁਲਿਸ ਨਾਕਾ ਪਾਰਟੀ ਦੇ ਇੰਚਾਰਜ਼ ਏ.ਐਸ.ਆਈ. ਲਖਵਿੰਦਰ ਸਿੰਘ ਤੇ ਹੋਰਾਂ ਦੇ ਵੱਲੋਂ ਬੀਤੀ ਰਾਤ ਈ.ਐਸ.ਆਈ ਹਸਪਤਾਲ ਦੇ ਨੇੜਿਓੁਂ ਸ਼ੁਰੂ ਹੋ ਕੇ ਰਣਜੀਤ ਐਵੀਨਿਊ ਤੱਕ ਬਣੀ ਨਵੀਂ ਸੜਕ ‘ਤੇ ਨਾਕਾਬੰਦੀ ਕਰਕੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਚਲਾਨ ਵੀ ਕੱਟੇ।ਐਸ.ਐਚ.ਓ ਪ੍ਰਵੀਨ ਕੁਮਾਰ ਨੇ ਕਿਹਾ ਕਿ ਅਕਸਰ ਵੇਖਣ ਵਿੱਚ ਆਉਂਦਾ ਹੈ ਕਿ ਬਹੁਤ ਸਾਰੇ ਲੋਕ ਬਿਨ੍ਹਾਂ ਵਜ੍ਹਾ ਸਰਕਾਰੀ ਹੁਕਮਾਂ ਤੇ ਕਰਫਿਊ ਦੀ ਉਲੰਘਣਾ ਕਰਦੇ ਵੇਖੇ ਜਾਂਦੇ ਸਨ।ਜਦੋਂ ਕਿ ਸ਼ਹਿਰ ਦੇ ਵਿੱਚ ਮਹਾਮਾਰੀ ਵੱਡੇ ਪੱਧਰ ‘ਤੇ ਪੈਰ ਪਸਾਰੀ ਬੈਠੀ ਹੈ।ਇਸ ਲਈ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਨੂੰਨੀ ਕਾਰਵਾਈ ਜਾਰੀ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media