ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਗੁਰੂ ਰਾਮਦਾਸ ਜੀ ਲਈ ਅੱਜ ਆਦਮਪੁਰ ਦੇ ਵਿਧਾਇਕ ਪਵਨ ਕੁਮਾਰ 
ਟੀਨੂ ਦੀ ਪ੍ਰੇਰਣਾ ਨਾਲ ਹਲਕੇ ਦੀਆਂ ਸੰਗਤਾਂ ਵੱਲੋਂ 113 ਕੁਇੰਟਲ ਕਣਕ ਅਤੇ 25 ਕੁਇੰਟਲ ਦਾਲ ਦੀ ਸੇਵਾ ਕੀਤੀ ਗਈ।ਰਸਦਾਂ ਲੈ ਕੇ ਪੁੱਜੇ ਸੁਰਿੰਦਰ ਸਿੰਘ ਚਾਹਲ ਮੈਂਬਰ ਬਲਾਕ ਸੰਮਤੀ, ਚਰਨਜੀਤ ਸਿੰਘ ਨਰਵਾਲ, ਸੁਖਜੀਤ ਸਿੰਘ ਲੰਬੜ, ਅੰਮ੍ਰਿਤਪਾਲ ਸਿੰਘ ਲਾਲੀ, ਪ੍ਰਕਾਸ਼ਦੀਪ ਸਿੰਘ ਭਲਵਾਨ, ਜਸਲੀਨ ਸਿੰਘ ਤੇ ਜਗਰੂਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਤੇ ਵਧੀਕ ਮੈਨੇਜਰ ਸੁਖਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਆਹਲੀ ਨੇ ਆਦਮਪੁਰ ਦੇ ਵਿਧਾਇਕ ਪਵਨ ਕੁਮਾਰ ਟੀਨੂ ਅਤੇ ਹਲਕੇ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ।
Punjab Post Daily Online Newspaper & Print Media