ਜ਼ਿਲ੍ਹਾ ਮੈਜਿਸਟਰੇਟ ਵਲੋਂ ਪੈਟਰੋਲ ਪੰਪ ਤੇ ਦੁੱਧ ਦੀਆਂ ਡੇਅਰੀਆਂ ਖੋਲ੍ਹਣ ਦਾ ਸਮਾਂ ਤਬਦੀਲ
ਭੀਖੀ/ਮਾਨਸਾ, 12 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਪੰਜਾਬ ਸਰਕਾਰ ਦੇ
ਮਿਸ਼ਨ ਫਤਿਹ ਤਹਿਤ ਲਾਕਡਾਊਨ ਵਿੱਚ ਵਿਸ਼ੇਸ਼ ਰਿਆਇਤਾਂ ਜਾਰੀ ਕਰਦਿਆਂ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤਣ ਦੀਆਂ ਸ਼ਰਤਾਂ ਸਹਿਤ ਜ਼ਿਲ੍ਹੇ ਦੇ ਪੈਟਰੋਲ ਪੰਪਾਂ ਨੂੰ ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ ਹਫ਼ਤੇ ਦੇ ਸਾਰੇ ਦਿਨ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਦੁੱਧ ਦੀਆਂ ਡੇਅਰੀਆਂ ਹਫ਼ਤੇ ਦੇ ਸਾਰੇ ਦਿਨ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਖੋਲ੍ਹਣ ਦੀ ਆਗਿਆ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਸ ਤੋਂ ਇਲਾਵਾ ਗੁਰਦੁਆਰਿਆਂ, ਮੰਦਰਾਂ ਵਿਚ ਲੰਗਰ, ਪ੍ਰਸ਼ਾਦ ਦੇ ਵਰਤਾਉਣ ਤੇ ਲਗਾਈ ਗਈ ਰੋਕ ਵਧੀਕ ਮੁੱਖ ਸਕੱਤਰ ਗ੍ਰਹਿ ਵਿਭਾਗ ਪੰਜਾਬ ਚੰਡੀਗੜ੍ਹ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਇਸ ਸ਼ਰਤ ‘ਤੇ ਖਤਮ ਕੀਤੀ ਜਾਂਦੀ ਹੈ ਕਿ ਲੰਗਰ, ਪ੍ਰਸ਼ਾਦ ਤਿਆਰ ਕਰਨ ਅਤੇ ਵਰਤਾਉਣ ਸਮੇਂ ਸਮਾਜਿਕ ਦੂਰੀ ਅਤੇ ਕੋਵਿਡ-19 ਸਬੰਧੀ ਸਫਾਈ ਬਾਰੇ ਸਾਵਧਾਨੀਆਂ ਨੂੰ ਯਕੀਨੀ ਬਣਾਇਆ ਜਾਵੇ।
Punjab Post Daily Online Newspaper & Print Media