Wednesday, September 2, 2026

ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮ ਦੇ ਕੋਰੋਨਾ ਪਾਜ਼ਟਿਵ ਸਬੰਧੀ ਖ਼ਬਰ ਦਾ ਕੀਤਾ ਖੰਡਨ

ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਮੁਲਾਜ਼ਮ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੀਆਂ ਕੁੱਝ ਅਖ਼ਬਾਰਾਂ ਵਿਚ ਛਪੀ ਖਬਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਖੰਡਨ ਕੀਤਾ ਗਿਆ ਹੈ।ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਮੁਲਾਜ਼ਮ ਕੋਰੋਨਾ ਪੀੜਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁੱਝ ਅਖ਼ਬਾਰਾਂ ਵਿਚ ਖ਼ਬਰਾਂ ਸਾਹਮਣੇ ਆਉਣ ਮਗਰੋਂ ਕੀਤੀ ਗਈ ਜਾਂਚ ਵਿਚ ਅਜਿਹਾ ਕੁੱਝ ਵੀ ਸਾਹਮਣੇ ਨਹੀਂ ਆਇਆ।ਸ਼੍ਰੋਮਣੀ ਕਮੇਟੀ ਨੂੰ ਇਸ ਬਾਰੇ ਸਿਹਤ ਵਿਭਾਗ ਵੱਲੋਂ ਵੀ ਕੋਈ ਜਾਣਕਾਰੀ ਨਹੀਂ ਪੁੱਜੀ ਹੈ, ਇਸ ਲਈ ਛਪੀ ਖ਼ਬਰ ਵਿਚ ਕੋਈ ਸੱਚਾਈ ਨਹੀਂ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …