ਜੰਡਿਆਲਾ ਗੁਰੂ, 12 ਜੂਨ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਮਾਰਕੀਟ ਕਮੇਟੀ ਗਹਿਰੀ ਦੇ ਡਾਇਰੈਕਟਰ ਬਣਨ ਤੋਂ ਬਾਅਦ ਪਹਿਲੀ ਵਾਰ ਦਾਣਾ ਮੰਡੀ
ਗਹਿਰੀ ਮੰਡੀ ਜੰਡਿਆਲਾ ਗੁਰੂ ਮੰਗਤ ਰਾਮ ਦੀ ਦੁਕਾਨ ‘ਤੇ ਪਹੁੰਚਣ ‘ਤੇ ਉਨ੍ਹਾਂ ਵੱਲੋਂ ਰਾਕੇਸ਼ ਕੁਮਾਰ ਖੱਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ।ਆੜ੍ਹਤੀਆ ਐਸੋਸੀਏਸਨ ਦੇ ਪ੍ਰਧਾਨ ਮਨਜਿੰਦਰ ਸਰਜਾ ਅਤੇ ਕਮੇਟੀ ਮੈਂਬਰ ਅਮਿਤ ਅਰੋੜਾ ਵੱਲੋਂ ਖੱਤਰੀ ਨੂੰ ਸਨਮਾਨਿਤ ਕੀਤਾ ਗਿਆ।ਖੱਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਪਾਰਟੀ ਦੇ ਹਰੇਕ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ।ਉਨ੍ਹਾਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਅਤੇ ਪਾਰਟੀ ਹਾਂਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜਿੰਮੇਵਾਰੀ ਲਾਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਮੰਗਤ ਰਾਮ ਆੜਤੀ, ਪ੍ਰਧਾਨ ਮਨਜਿੰਦਰ ਸਿੰਘ, ਅਮਿਤ ਕੁਮਾਰ, ਟਿੰਕੂ ਆੜਤੀ, ਰਜੇਸ ਕੁਮਾਰ ਆੜਤੀ, ਰਿਪਨ ਆੜਤੀ, ਨਿਸ਼ਾਨਤ ਆੜਤੀ, ਸੋਨੀ ਆੜਤੀ, ਪ੍ਰਿੰਸ ਮਾਨਾਂਵਾਲੀਆ, ਪਰਮਜੀਤ ਸ਼ਰਮਾ, ਬਖਤੋਰ ਸਿੰਘ, ਪਰਮਜੀਤ ਰਾਏ, ਬਘੇਲ ਸਿੰਘ ਟੋਨੀ ਮੈਂਬਰ ਪੰਚਾਇਤ, ਇੰਦਰਜੀਤ ਸਿੰਘ, ਸੋਢੀ ਆਦਿ ਹਾਜਰ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media