Thursday, June 25, 2026

ਸ਼ਹਿਰ ਵਾਸੀ ਹੁਣ ਢਾਬ ਖਟੀਕਾਂ ਹਸਪਤਾਲ ‘ਚ ਦੇ ਸਕਦੇ ਹਨ ਕੋਵਿਡ ਟੈਸਟ ਦੇ ਨਮੂਨੇ – ਸੋਨੀ

ਅਫਵਾਹਾਂ ਤੋਂ ਬਚਣ ਤੇ ਕੋਰੋਨਾ ਤੋਂ ਸਾਵਧਾਨ ਰਹਿਣ ਦੀ ਕੀਤੀ ਅਪੀਲ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੰਮ੍ਰਿਤਸਰ ਵਿਚ ਕੋਰੋਨਾ ਨੂੰ ਲੈ ਕੇ ਫੈਲ ਰਹੀਆਂ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਦਾ ਗੰਭੀਰ ਨੋਟਿਸ ਲੈਂਦੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਅਜਿਹੇ ਲੋਕਾਂ ਜੋ ਕੋਵਿਡ ਦੇ ਵੱਧ ਅੰਕੜੇ ਦੇ ਕੇ ਲੋਕ ਮਨਾਂ ਵਿਚ ਡਰ ਪੈਦਾ ਕਰ ਰਹੇ ਹਨ, ਵਿਰੁੱਧ ਸਖਤ ਕਾਰਵਾਈ ਕਰਨ।ਉਨਾਂ ਕਿਹਾ ਕਿ ਸ਼ਹਿਰ ਵਿਚ ਕੇਸ ਵਧੇ ਹਨ।ਪਰ ਇਸ ਤੋਂ ਡਰਨ ਦੀ ਲੋੜ ਨਹੀਂ ਸਾਵਧਾਨ ਰਹਿਣ ਦੀ ਲੋੜ ਹੈ।ਉਨਾਂ ਕਿਹਾ ਕਿ ਪਹਿਲਾਂ ਟੈਸਟ ਘੱਟ ਹੋ ਰਹੇ ਸਨ, ਜਿਸ ਕਾਰਨ ਪਾਜ਼ਟਿਵ ਵਿਅਕਤੀਆਂ ਦੀ ਗਿਣਤੀ ਵੀ ਘੱਟ ਆ ਰਹੀ ਸੀ, ਪਰ ਹੁਣ ਰੋਜ਼ਾਨਾ 1000 ਦੇ ਕਰੀਬ ਅੰਮ੍ਰਿਤਸਰ ਵਿਚੋਂ ਕੀਤਾ ਜਾ ਰਿਹਾ ਹੈ।
            ਸੋਨੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਅੰਦਰ੍ਰਨੀ ਹਿੱਸੇ ਵਿੱਚ ਢਾਬ ਖਟੀਕਾਂ ਵਿਖੇ ਚੱਲਦੇ ਸਰਕਾਰੀ ਹਸਪਤਾਲ ਵਿਚ ਵੀ ਕੋਵਿਡ ਟੈਸਟ ਦੇ ਨਮੂਨੇ ਲੈਣ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ ਅਤੇ ਇਸ ਇਲਾਕੇ ਦੇ ਲੋਕ ਹੁਣ ਆਪਣੇ ਨਮੂਨੇ ਉਥੇ ਵੀ ਦੇ ਸਕਦੇ ਹਨ।ਉਨਾਂ ਦੱਸਿਆ ਕਿ ਇਹ ਨਮੂਨੇ ਸਰਕਾਰ ਵੱਲੋਂ ਹੀ ਲਏ ਜਾਣੇ ਹਨ, ਇਸ ਲਈ ਇਸ ਦੀ ਕੋਈ ਫੀਸ ਵੀ ਨਹੀਂ ਲਈ ਜਾਵੇਗੀ।ਉਨਾਂ ਗੁਰੂ ਨਾਨਕ ਹਸਪਤਾਲ ਦੇ ਪ੍ਰਿੰਸੀਪਲ ਨੂੰ ਵੀ ਹਦਾਇਤ ਕੀਤੀ ਕਿ ਉਹ ਟੈਸਟਾਂ ‘ਤੇ ਬਰਾਬਰ ਨਜ਼ਰ ਰੱਖਣ ਅਤੇ ਕੋਸ਼ਿਸ਼ ਕਰਨ ਕਿ ਘੱਟ ਤੋਂ ਘੱਟ ਸਮੇਂ ਵਿਚ ਟੈਸਟ ਦੀ ਰਿਪੋਰਟ ਆਵੇ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ‘ਤੇ ਫ਼ਹਿਤ ਪਾਉਣ ਲਈ ਜ਼ਰੂਰੀ ਹੈ ਕਿ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦਾ ਪਾਲਣ ਕੀਤਾ ਜਾਵੇ ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …