ਲੌਂਗੋਵਾਲ, 14 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਉਭਾਵਾਲ ਵਿਖੇ ਜੀਵਨ ਆਸ਼ਾ ਵੈਲਫੇਅਰ ਕਲੱਬ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ
ਸਦਕਾ ਖੂਨਦਾਨ ਕੈਂਪ ਲਗਾਇਆ ਗਿਆ।ਸਰਕਾਰੀ ਹਸਪਤਾਲ ਸੰਗਰੂਰ ਦੀ ਟੀਮ ਦੀ ਅਗਵਾਈ ‘ਚ 35 ਦੇ ਕਰੀਬ ਨੌਜਵਾਨਾਂ ਨੇ ਖੂਨਦਾਨ ਕੀਤਾ।
ਕੈਂਪ ਦਾ ਉਦਘਾਟਨ ਡਾਕਟਰ ਬਲਜੀਤ ਸਿੰਘ ਐਸ.ਐਮ.ਓ ਸੰਗਰੂਰ ਨੇ ਕੀਤਾ।ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਐਸ.ਆਈ ਕਰਮ ਸਿੰਘ, ਜਗਰੂਪ ਸਿੰਘ ਢੀਂਡਸਾ ਅਤੇ ਸਰਬਜੀਤ ਸਿੰਘ ਰੇਖੀ ਨੇ ਸ਼ਿਰਕਤ ਕੀਤੀ।ਖੂਨਦਾਨੀਆਂ ਨੂੰ ਸਨਮਾਨ ਕਰਨ ਦੀ ਰਸਮ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਤੇ ਸਾਬਕਾ ਸਰਪੰਚ ਪਾਲੀ ਸਿੰਘ ਕਮਲ ਵਲੋਂ ਅਦਾ ਕੀਤੀ ਗਈ।ਉਨਾਂ ਨੇ ਜੀਵਨ ਆਸ਼ਾ ਵੈਲਫੇਅਰ ਕਲੱਬ ਮੈਂਬਰਾਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।ਮਹਿਮਾਨਾਂ ਅਤੇ ਖੂਨਦਾਨੀਆਂ ਦਾ ਕਲੱਬ ਮੈਂਬਰਾਂ ਵਲੋਂ ਵਿਸ਼ੇਸ਼ ਸਨਮਾਨ ਚਿੰਨ, ਸਰਟੀਫਿਕੇਟ ਅਤੇ ਸਿਰੋਪਾਓ ਭੇਟ ਕੀਤੇ ਗਏ।
ਇਸ ਸਮੇਂ ਪ੍ਰਧਾਨ ਸੁਭਾਸ਼ ਅਤਰੀ, ਸਕੱਤਰ ਐਡਵੋਕੇਟ ਵਿਕਰਮਜੀਤ ਸਿੰਘ, ਖਜਾਨਚੀ ਜੀਵਨ ਸਿੰਘ, ਸਹਾਇਕ ਸਕੱਤਰ ਅਰਸਜੋਤ ਸਿੰਘ, ਸਕੱਤਰ ਕੁਲਦੀਪ ਅਤਰੀ, ਹਰੀਸ਼ ਕੁਮਾਰ, ਅਮਨਦੀਪ ਸਿੰਘ, ਜਗਦੀਪ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਖੁਸ਼ਕਰਨਪ੍ਰੀਤ ਸਿੰਘ ਕੈਨੇਡਾ ਅਤੇ ਹੋਰ ਪਿੰਡ ਦੀਆਂ ਮੋਹਤਵਰ ਸ਼ਖਸੀਅਤਾਂ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media