Wednesday, March 18, 2026

ਕਪੂਰਥਲਾ ਨੂੰ ਕੋਰੋਨਾ ਮੁਕਤ ਰੱਖਣ ਲਈ ਰਾਣਾ ਗੁਰਜੀਤ ਵੱਲੋਂ ਦੂਜੀ ਸੈਨੀਟਾਈਜ਼ ਮੁਹਿੰਮ ਦਾ ਆਗਾਜ਼

ਕਪੂਰਥਲਾ, 14 ਜੂਨ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਨਾਲ ਜੰਗ ਦੀ ਇਸ ਔਖੀ ਘੜੀ ਵਿੱਚ ਕਪੂਰਥਲਾ ਨੂੰ ਕੋਰੋਨਾ ਮੁਕਤ ਰੱਖਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਦੂਜੀ ਸੈਨੀਟਾਈਜ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਮੁਹਿੰਮ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਵੱਲੋਂ ਖ਼ੁਦ ਮਾਲ ਰੋਡ, ਸਦਰ ਬਾਜ਼ਾਰ, ਸੱਤ ਨਾਰਾਇਣ ਬਾਜ਼ਾਰ ਵਿਖੇ ਸੈਨੀਟਾਈਜ਼ਰ ਦਾ ਛਿੜਕਾਅ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰੇਕ ਸਨਿੱਚਰਵਾਰ ਤੇ ਐਤਵਾਰ ਸੈਨੀਟਾਈਜ਼ਰ ਦਾ ਛਿੜਕਾਅ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕੋਰੋਨਾ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ ਅਤੇ ਇਸ ਸਬੰਧੀ ਕੋਈ ਵੀ ਲਾਪ੍ਰਵਾਹੀ ਭਾਰੀ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਮਿਸ਼ਨ ਫ਼ਤਿਹ’ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਜਨ ਹਿੱਤ ਵਿਚ ਛੁੱਟੀ ਵਾਲੇ ਦਿਨ ਪੂਰਨ ਲਾਕਡਾਊਨ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਦੇ ਨਾਲ-ਨਾਲ ਮਲੇਰੀਆ ਤੇ ਡੇਂਗੂ ਦੀ ਰੋਕਥਾਮ ਵੀ ਸੈਨੀਟਾਈਜ਼ੇਸ਼ਨ ਇਕ ਵੱਡਾ ਹਥਿਆਰ ਹੈ।
                    ਇਸ ਮੌਕੇ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਰਜਿੰਦਰ ਕੌੜਾ, ਡੀ.ਐਸ.ਪੀ ਸੁਰਿੰਦ ਸਿੰਘ, ਅਮਰਜੀਤ ਸਿੰਘ ਸੈਦੋਵਾਲ, ਵਿਸ਼ਾਲ ਸੋਨੀ, ਕੁਲਦੀਪ ਸ਼ਰਮਾ, ਵਿਕਾਸ ਸ਼ਰਮਾ, ਕਰਨ ਮਹਾਜਨ, ਵਿਨੋਦ ਸੂਦ, ਟ੍ਰੈਫਿਕ ਇੰਚਾਰਜ ਦੀਪਕ ਸ਼ਰਮਾ ਆਦਿ ਸ਼ਖਸੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …