Tuesday, March 17, 2026

ਜਿਲੇ ‘ਚ 2 ਹੋਰਾਂ ਦੀ ਰਿਪੋਰਟ ਆਈ ਕਾਰੋਨਾ ਪਾਜ਼ਟਿਵ- ਐਤਵਾਰ ਨੂੰ ਹੋਈ ਇੱਕ ਮੋਤ

ਜਿਲ੍ਹਾ ਪਠਾਨਕੋਟ ਵਿੱਚ ਮਰਨ ਵਾਲਿਆਂ ਦੀ ਕੁੱਲ ਸੰਖਿਆ ਹੋਈ 5

ਪਠਾਨਕੋਟ, 14 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਐਤਵਾਰ ਨੂੰ 194 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚੋਂ 2 ਲੋਕ ਕਰੋਨਾ ਪਾਜੀਟਿਵ ਅਤੇ 192 ਲੋਕ ਕਰੋਨਾ ਨੈਗੇਟਿਵ ਆਏ ਹਨ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੀ ਕਰੋਨਾ ਪਾਜ਼ਟਿਵ ਰਿਪੋਰਟ ਆਈ ਹੈ, ਉਨ੍ਹਾਂ ਵਿੱਚੋਂ ਇੱਕ ਪੁਲਿਸ ਨਾਲ ਸੰਪਰਕ ਲੋਕਾਂ ਵਿੱਚੋਂ ਅਤੇ ਇੱਕ ਪ੍ਰਵਾਸੀ ਮਜ਼ਦੂਰ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਹੈ।
                ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਸ਼ਨੀਵਾਰ ਨੂੰ ਕੁੱਲ 145 ਕੇਸ ਕਰੋਨਾ ਪਾਜ਼ਟਿਵ ਹੋ ਗਏ ਹਨ ਜਿਨ੍ਹਾਂ ਵਿੱਚੋਂ 79 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 61 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਅੱਜ ਜਿਸ ਕਾਰੋਨਾ ਪਾਜੀਟਿਵ ਵਿਅਕਤੀ ਦੀ ਮੋਤ ਹੋਈ ਉਸ ਦਾ ਇਲਾਜ਼ ਲੁਧਿਆਣਾ ਵਿਖੇ ਚੱਲ ਰਿਹਾ ਸੀ ਅਤੇ ਇਲਾਜ਼ ਦੋਰਾਨ ਇਸ ਵਿਅਕਤੀ ਦੀ ਮੋਤ ਹੋਈ ਹੈ।ਉਨ੍ਹਾਂ ਦੱਸਿਆ ਅੱਜ ਇਸ ਵਿਅਕਤੀ ਦਾ ਅੰਤਿਮ ਸੰਸਕਾਰ ਪਠਾਨਕੋਟ ਵਿੱਚ ਕੋਵਿਡ 19 ਨਿਯਮਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ।
              ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਗਿਆ ਹੈ।ਜਿਸ ਅਧੀਨ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਵਾਉ ਤਾਂ ਜੋ ਜਿਆਦਾ ਤੋਂ ਜਿਆਦਾ ਲੋਕ ਜਾਗਰੁਕ ਹੋ ਸਕਣ, ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਸਫਲ ਬਣਾਇਆ ਜਾ ਸਕੇ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …