ਬਠਿੰਡਾ, 14 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿੱਚ ਅੱਜ ਇਕ ਹੋਰ ਸਖ਼ਸ ਕਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਘਰ ਪਰਤ ਗਿਆ ਹੈ।ਜ਼ਿਲੇ ਵਿਚ
ਹੁਣ 2 ਐਕਟਿਵ ਕੇਸ ਰਹਿ ਗਏ ਹਨ।
ਡਿਪਟੀ ਕਮਿਸ਼ਨਰ ਬੀ.ਸੀ੍ਰ ਨਿਵਾਸਨ ਨੇ ਦੱਸਿਆ ਕਿ ਤਲਵੰਡੀ ਸਾਬੋ ਇਲਾਕੇ ਨਾਲ ਸਬੰਧਤ ਇੱਕ ਵਿਅਕਤੀ ਨੂੰ ਸਿਹਤ ਠੀਕ ਹੋਣ ਕਾਰਨ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।ਇਸ ਤਰਾਂ ਹੁਣ ਤੱਕ ਜ਼ਿਲੇ ਵਿੱਚ 61 ਵਿਅਕਤੀ ਕਰੋਨਾਂ ਨੂੰ ਮਾਤ ਦੇ ਚੁੱਕੇ ਹਨ।ਇਸੇ ਦੌਰਾਨ ਅੱਜ ਸਵੇਰ 342 ਹੋਰ ਨਮੂਨਿਆਂ ਦੀ ਨੈਗੇਟਿਵ ਰਿਪੋਰਟ ਪ੍ਰਾਪਤ ਹੋਈ ਹੈ, ਜਦ ਕਿ ਹੁਣ 260 ਹੋਰ ਨਮੂਨਿਆਂ ਦੀ ਰਿਪੋਰਟ ਆਉਣੀ ਬਕਾਇਆ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਇਲ ‘ਤੇ ਕੋਵਾ ਐਪ ਜਰੂਰ ਡਾਉਨਲੋਡ ਕਰਨ ਕਿਉਂਕਿ ਇਸ ਐਪ ਰਾਹੀਂ ਸਰਕਾਰ ਵਲੋਂ ਇਸ ਬਿਮਾਰੀ ਸਬੰਧੀ ਹਰ ਪ੍ਰਕਾਰ ਦੀ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ ਜਾਂਦੀ ਹੈ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media