ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ) – ਸੈਂਟਰਲ ਖ਼ਾਲਸਾ ਯਤੀਮਖ਼ਾਨਾ, ਪੁਤਲੀਘਰ ਅੰਮ੍ਰਿਤਸਰ ਵਿਖੇ ਸੂਰਮਾ ਸਿੰਘ ਭੁਝੰਗੀ ਸਭਾ (ਸੂਰਮਾ ਸਿੰਘ ਆਸ਼ਰਮ) ਵੱਲੋਂ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਨਾਲ ਮਨਾਇਆ ਗਿਆ। ਜਿਸ ਵਿਚ ਭਾਈ ਹਰਜੋਤ ਸਿੰੰਘ ਜੀ ਜਖ਼ਮੀ,ਭਾਈ ਬਲਦੇਵ ਸਿੰਘ ਵਡਾਲਾ, ਭਾਈ ਗੁਰਮੇਜ ਸਿੰਘ, ਭਾਈ ਬਲਵਿੰਦਰ ਸਿੰਘ ਲੋਪੋਕੇ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।ਇਸ ਮੌਕੇ ‘ਤੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵੱਲੋਂ ਪ੍ਰਕਾਸ਼ਿਤ ਸੋਵੀਨਰ ‘ਭਾਈ ਵੀਰ ਸਿੰਘ ਜੀ ਵਿਸ਼ੇਸ਼ ਅੰਕ’ ਰਿਲੀਜ਼ ਕੀਤਾ ਗਿਆ।ਸਮਾਗਮ ਵਿਚ ਸ੍ਰ. ਸਰਬਜੀਤ ਸਿੰਘ ਤੇ ਬੀਬੀ ਕਿਰਨਜੋਤ ਕੌਰ ਮੈਂਬਰ ਇੰਚਾਰਜ, ਸ੍ਰ. ਭਾਗ ਸਿੰਘ ਅਣਖੀ, ਡਾ. ਜਸਵਿੰਦਰ ਕੌਰ ਮਾਹਲ, ਸ੍ਰ. ਸਵਿੰਦਰ ਸਿੰਘ ਚਾਹਲ ਸੁਪ੍ਰਿੰਟੈਂਡੈਂਟ, ਸ੍ਰ. ਸਕੱਤਰ ਸਿੰਘ ਜੀ,ਸ੍ਰ. ਹਰਦਿਆਲ ਸਿੰਘ, ਪ੍ਰੋ. ਵਿੰਦਰ ਸਿੰਘ,ਬਾਬਾ ਹਰੀਦੇਵ ਸਿੰਘ ਅਤੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media