ਭੀਖੀ, 15 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਵੀਕ ਐਂਡ ਤਾਲਾਬੰਦੀ ਦੇ
ਐਲਾਨ ਤੋਂ ਬਾਅਦ ਐਤਵਾਰ ਨੂੰ ਭੀਖੀ ਵਿੱਚ ਪੂਰੀ ਤਰ੍ਹਾਂ ਸਨਾਟਾ ਛਾਇਆ ਰਿਹਾ ਅਤੇ ਸਵੇਰ ਤੋਂ ਹੀ ਬਾਜ਼ਾਰਾਂ ਵਿਚ ਚਿੜੀ ਤੱਕ ਨਹੀਂ ਸੀ ਫੜਕ ਰਹੀ।ਕਸਬੇ ਦੇ ਦੁਕਾਨਦਾਰਾਂ ਵਲੋਂ ਪੂਰੀ ਤਰ੍ਹਾਂ ਨਾਲ ਦੁਕਾਨਾਂ ਬੰਦ ਰੱਖੀਆਂ ਗਈਆਂ, ਇੱਥੋਂ ਤਕ ਕਿ ਰਾਸ਼ਨ ਦੀਆਂ ਦੁਕਾਨਾਂ ਵੀ ਬੰਦ ਦਿਖਾਈ ਦਿੱਤੀਆਂ।ਕੇਵਲ ਮੈਡੀਕਲ ਸਟੋਰ ਅਤੇ ਸ਼ਰਾਬ ਦੇ ਠੇਕੇ ਹੀ ਖੁੱਲ੍ਹੇ ਦੇਖਣ ਨੂੰ ਮਿਲੇ।ਪ੍ਰੰਤੂ ਦੇਖਣ ਵਾਲੀ ਗੱਲ ਇਹ ਰਹੀ ਕਿ ਕਿਸੇ ਵੀ ਮੈਡੀਕਲ ਸਟੋਰ ਤੇ ਇਕੇ ਦੋਕੇ ਗਾਹਕਾਂ ਤੋਂ ਬਿਨਾਂ ਮੈਡੀਕਲ ਸਟੋਰ ਮਾਲਕ ਫ੍ਰੀ ਬੈਠੇ ਰਹੇ।ਪੰਜਾਬ ਪੁਲਿਸ ਦੀ ਸਖ਼ਤੀ ਦੇ ਚੱਲਦਿਆਂ ਲੋਕ ਬਿਨਾਂ ਕੰਮ ਤੋਂ ਘਰੋਂ ਬਾਹਰ ਨਹੀਂ ਨਿਕਲੇ।ਪੁਲਿਸ ਸਰਕਾਰ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਦੀ ਦਿਖਾਈ ਦਿੱਤੀ।ਲੋਕਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕਰਦੀ ਰਹੀ।ਜਿਹੜੇ ਇਨ੍ਹਾਂ ਨਿਯਮਾਂ ਨੂੰ ਤੋੜਦੇ ਦਿਖਾਈ ਦਿੱਤੇ, ਉਨ੍ਹਾਂ ਦੇ ਪੁਲਿਸ ਵਲੋਂ ਚਾਲਾਨ ਵੀ ਕੱਟੇ ਗਏ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media