Tuesday, September 29, 2026

ਪੈਟਰੋਲ-ਡੀਜ਼ਲ ਦੀਆਂ ਕੀਮਤਾਂ `ਚ ਕੀਤਾ ਜਾ ਰਿਹਾ ਵਾਧਾ ਵਾਪਸ ਲਿਆ ਜਾਵੇ – ਕਾਮਰੇਡ ਸੇਖੋਂ

ਲੌਂਗੋਵਾਲ, 15 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਪੀ.ਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਮੋਦੀ ਸਰਕਾਰ ਵਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤਾ ਵਾਧੇ ਦੀ ਨਿਖੇਧੀ ਕਰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਇਕ ਹਫਤੇ ਅੰਦਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 4 ਰੁਪਏ ਦਾ ਵਾਧਾ ਹੋਇਆ ਹੈ।ਇਹ ਵਾਧਾ ਉਸ ਵੇਲੇ ਕੀਤਾ ਜਾ ਰਿਹਾ ਹੈ ਜਦੋ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਦੇਸ਼ ਦੇ ਲੋਕ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ।ਲੋਕਾਂ ਦੇ ਰੋਜ਼ਗਾਰ ਠੱਪ ਪਏ ਹਨ ਤੇ ਉਨ੍ਹਾਂ ਨੂੰ ਆਪਣੀ ਰੋਜ਼ੀ-ਰੋਟੀ ਦਾ ਫਿਕਰ ਸਤਾ ਰਿਹਾ ਹੈ।
                 ਉਨ੍ਹਾਂ ਕਿਹਾ ਕਿ ਸੀ.ਪੀ.ਆਈ (ਐਮ) ਵਲੋਂ ਲੋਕਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ 16 ਜੂਨ ਨੂੰ ਕੀਤੇ ਜਾ ਰਹੇ ਐਕਸ਼ਨਾਂ ਵਿੱਚ ਤੇਲ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਵਾਪਸ ਲੈਣ ਦੀ ਮੰਗ ਨੂੰ ਵੀ ਸ਼ਾਮਲ ਕਰ ਕੇ ਇਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …