ਬਟਾਲਾ, 15 ਜੂਨ (ਪੰਜਾਬ ਪੋਸਟ ਬਿਊਰੋ) – ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਅੱਜ ਤਿੰਨ ਹੋਰ ਮਰੀਜ਼ਾਂ ਨੇ ਕੋਰੋਨਾ ਵਾਇਰਸ ਉਪਰ ਫ਼ਤਿਹ
ਹਾਸਲ ਕੀਤੀ ਹੈ।ਇਹ ਤਿੰਨੇ ਮਰੀਜ਼ ਬਟਾਲਾ ਦੇ ਸੁੰਦਰ ਨਗਰ ਇਲਾਕੇ ਦੇ ਰਹਿਣ ਵਾਲੇ ਹਨ।ਅੱਜ ਸਿਵਲ ਹਸਪਤਾਲ ਵਿੱਚੋਂ ਠੀਕ ਹੋਏ ਮਰੀਜ਼ਾਂ ਨੂੰ ਰਵਾਨਾ ਕਰਨ ਮੌਕੇ ਐਸ.ਐਮ.ਓ ਡਾ. ਸੰਜੀਵ ਕੁਮਾਰ ਭੱਲਾ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਡਾ. ਭੱਲਾ ਨੇ ਦੱਸਿਆ ਕਿ ਬਟਾਲਾ ਦੇ ਸੁੰਦਰ ਨਗਰ ਇਲਾਕੇ ਦੇ ਬੀਰ ਸਿੰਘ, ਰਾਜਵਿੰਦਰ ਕੌਰ ਅਤੇ ਮਨਪ੍ਰੀਤ ਕੌਰ ਬੀਤੇ ਦਿਨੀਂ ਕੋਰੋਨਾ ਪਾਜ਼ਿਟਵ ਆਏ ਸਨ ਅਤੇ ਇਹ ਮਰੀਜ਼ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰ-ਏ-ਇਲਾਜ ਸਨ।ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਬਟਾਲਾ ਦੇ ਮਾਹਿਰਾਂ ਡਾਕਟਰਾਂ ਵਲੋਂ ਇਨ੍ਹਾਂ ਦਾ ਇਲਾਜ਼ ਕੀਤਾ ਗਿਆ ਹੈ ਅਤੇ ਇਨ੍ਹਾਂ ਤਿੰਨਾਂ ਮਰੀਜ਼ਾਂ ਦੀਆਂ ਰਿਪੋਰਟਾਂ ਹੁਣ ਕੋਰੋਨਾ ਨੈਗੇਟਿਵ ਆ ਗਈਆਂ ਹਨ।ਅੱਜ ਇਨ੍ਹਾਂ ਮਰੀਜ਼ਾਂ ਨੂੰ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਇਹ ਨੌ-ਬਰ-ਨੌ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।
ਡਾ. ਭੱਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਲਾਗ ਦੀ ਬਿਮਾਰੀ ਹੈ ਅਤੇ ਸਾਵਧਾਨੀਆਂ ਵਰਤ ਕੇ ਇਸ ਤੋਂ ਬਚਿਆ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਜਾਗਰੂਕ ਕਰਨ ਲਈ ਮਿਸ਼ਨ ਫ਼ਤਿਹ ਵੀ ਚਲਾਇਆ ਜਾ ਰਿਹਾ ਹੈ, ਜਿਸ ਰਾਹੀਂ ਲੋਕਾਂ ਨੂੰ ਸਾਵਧਾਨੀਆਂ ਬਾਰੇ ਦੱਸਿਆ ਜਾ ਰਿਹਾ ਹੈ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media