ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਲੋੜਵੰਦ ਲੋਕਾਂ ਲਈ ਪੰਜਾਬ ਸਰਕਾਰ ਵਲੋਂ ਜਿਲਾ
ਪ੍ਰਸ਼ਾਸ਼ਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਕੰਮਾਂ ‘ਤੇ ਸੰਤਸ਼ੁਟੀ ਪ੍ਰਗਟ ਕਰਦੇ ਕਿਹਾ ਕਿ ਜਿਲੇ ਦੇ ਸਾਰੇ ਅਧਿਕਾਰੀਆਂ ਨੇ ਲੋੜਵੰਦ ਲੋਕਾਂ ਦੀ ਭਲਾਈ ਲਈ ਵਧੀਆ ਕੰਮ ਕੀਤਾ ਹੈ ਅਤੇ ਦਿਨ ਰਾਤ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਹੈ।ਕੈਬਨਿਟ ਮੰਤਰੀ ਸੋਨੀ ਨੇ ਆਪਣੀ ਰਿਹਾਇਸ਼ ਤੋਂ ਅੰਮ੍ਰਿਤਸਰ ਕੇਂਦਰੀ ਹਲਕੇ ਦੀਆਂ ਬਾਹਰਲੀਆਂ ਵਾਰਡਾਂ ਦੇ 2000 ਲੋੜਵੰਦ ਪਰਿਵਾਰਾਂ ਲਈ ਰਾਸ਼ਨ ਦੀਆਂ 7 ਗੱਡੀਆਂ ਤੋਰੀਆਂ।
ਉਨਾਂ ਕਿਹਾ ਕਿ ਕੌਂਸਲਰਾਂ ਵਲੋਂ ਘਰ-ਘਰ ਜਾ ਕੇ ਲੋੜਵੰਦਾਂ ਨੂੰ ਰਾਸ਼ਨ ਪਹੁੰਚਾਇਆ ਹੈ।ਸੋਨੀ ਨੇ ਕਿਹਾ ਕਿ ਵਾਰਡ ਨੰ: 55, 57, 58, 68, 69 ਅਤੇ 70 ਦੇ ਲੋੜਵੰਦ ਪਰਿਵਾਰਾਂ ਲਈ ਇਸ ਰਾਸ਼ਨ ਦੀ ਵੰਡ ਸਬੰਧਤ ਅਧਿਕਾਰੀ ਦੀ ਦੇਖ-ਰੇਖ ਹੇਠ ਕੀਤੀ ਜਾਵੇਗੀ।ਸੋਨੀ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਤੁਰੰਤ ਸਰਕਾਰੀ ਹਸਪਤਾਲ ਜਾ ਕੇ ਆਪਣਾ ਟੈਸਟ ਕਰਵਾ ਸਕਦਾ ਹੈ।ਉਨਾਂ ਦੱਸਿਆ ਕਿ ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਦਾ ਮੁਫ਼ਤ ਇਲਾਜ਼ ਕੀਤਾ ਜਾ ਰਿਹਾ ਹੈ।
ਇਸ ਮੌਕੇ ਰਾਘਵ ਸੋਨੀ, ਕੌਂਸਲਰ ਲਖਵਿੰਦਰ ਸਿੰਘ ਲੱਖਾ, ਅਸ਼ਵਨੀ ਪੱਪੂ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media