Thursday, March 26, 2026

ਕੈਬਨਿਟ ਮੰਤਰੀ ਸੋਨੀ, ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਕੀਤਾ ਸ਼ਹਿਰ ਦਾ ਦੌਰਾ

ਸ਼ਹਿਰ ਵਾਸੀਆਂ ਨੂੰ ਸਾਵਧਾਨੀਆਂ ਅਪਣਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਐਲਾਨੇ ਗਏ ਕੰਟੋਨਮੈਂਟ ਜੋਨ ਦੇ ਇਲਾਕਿਆਂ ਦਾ ਦੌਰਾ ਕੀਤਾ।ਸੋਨੀ ਨੇ ਕਿਹਾ ਕਿ ਜਿਲੇ੍ਹ ਵਿੱਚ ਟੈਸਟਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ ਅਤੇ ਪਿਛਲੇ ਦਿਨ ਲਗਭਗ 1700 ਟੈਸਟ ਕੀਤੇ ਗਏ ਹਨ ਜਿਸ ਕਰਕੇ ਸ਼ਹਿਰ ਵਿੱਚ ਕੁਝ ਕੇਸ ਵਧੇ ਹਨ।ਉਨ੍ਹਾਂ ਕਿਹਾ ਕਿ ਪੂਰੇ ਸਥਿਤੀ ਕੰਟਰੋਲ ਹੇਠ ਹੈ ਅਤੇ ਜਿਲ੍ਹਾ ਪ੍ਰਸਾਸ਼ਨ ਵਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ।
                ਸੋਨੀ ਨੇ ਕਿਹਾ ਉਨ੍ਹਾਂ ਵਲੋਂ ਪਹਿਲਾਂ ਵੀ ਸ਼ਹਿਰ ਦਾ ਦੌਰਾ ਕੀਤਾ ਗਿਆ ਸੀ ਅਤੇ ਉਹ ਫਿਰ ਖੁਦ ਸ਼ਹਿਰ ਵਿੱਚ ਐਲਾਨੈ ਗਏ ਕੰਟੋਨਮੈਂਟ ਜੋਨ ਦੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਮਾਸਕ ਜਰੂਰ ਪਾਉਣ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਜਰੂਰ ਕਰਨ, ਕਿਸੇ ਨਾਲ ਹੱਥ ਨਾ ਮਿਲਾਉਣ, ਗਲਵਕੜੀ ਨਾ ਪਾਉਣ, ਜਨਤਕ ਥਾਵਾਂ ‘ਤੇ ਥੁੱਕਣ ਤੋਂ ਪ੍ਰਹੇਜ ਕਰਨ।ਉਨ੍ਹਾਂ ਕਿਹਾ ਕਿ ਕੁੱਝ ਸਾਵਧਾਨੀਆਂ ਅਪਣਾ ਕੇ ਮਿਸ਼ਨ ਫਤਿਹ ਨੂੰ ਅਸੀਂ ਕਾਮਯਾਬ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਸ਼ਹਿਰ ਦੀ ਸਥਿਤੀ ਤੇ ਨਿਰੰਤਰ ਨਿਗਾਹ ਰੱਖੀ ਜਾ ਰਹੀ ਹੈ।
              ਸੋਨੀ ਨੇ ਕਿਹਾ ਕਿ ਦੁਕਾਨਦਾਰਾਂ ਵਲੋਂ ਵੀ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਜਿੰਨੇ ਵੀ ਕੇਸ ਆਏ ਹਨ ਸਰਕਾਰ ਵਲੋਂ ਉਨ੍ਹਾਂ ਦਾ ਪੂਰਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਆਏ ਕੰਟੋਨਮੈਂਟਾਂ ਜੋਨਾਂ ਵਿੱਚ ਲਗਾਤਾਰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ।
            ਇਸ ਮੌਕੇ ਅਸ਼ਵਨੀ ਪੱਪੂ, ਧਰਮਵੀਰ ਸਰੀਨ ਵੀ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …