ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਮੂਹ ਅਧਿਆਪਕ, ਖੋਜ-ਵਿਦਿਆਰਥੀ
ਅਤੇ ਕਰਮਚਾਰੀਆਂ ਵੱਲੋਂ ਪ੍ਰਸਿੱਧ ਪੰਜਾਬੀ ਵਿਦਵਾਨ ਡਾ. ਜਗਬੀਰ ਸਿੰਘ ਪ੍ਰੋਫ਼ੈਸਰ ਦਿੱਲੀ ਯੂਨੀਵਰਸਿਟੀ ਦਿੱਲੀ ਦੀ ਧਰਮ ਪਤਨੀ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ। ਉਹਨਾਂ ਦੇ ਤੁਰ ਜਾਣ ਨਾਲ ਡਾ. ਜਗਬੀਰ ਸਿੰਘ ਜੀ ਦੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਪੰਜਾਬੀ ਅਧਿਐਨ ਸਕੂਲ ਦੇ ਮੁਖੀ, ਡਾ. ਦਰਿਆ ਨੇ ਕਿਹਾ ਕਿ ਯੂਨੀਵਸਿਟੀ ਦਾ ਪੰਜਾਬੀ ਅਧਿਐਨ ਸਕੂਲ ਉਹਨਾਂ ਦੇ ਦੁੱਖ ਵਿਚ ਸ਼ਰੀਕ ਹੈ। ਡਾ. ਜਗਬੀਰ ਸਿੰਘ ਤਕਰੀਬਨ ਪਿਛਲੇ 60 ਸਾਲ ਤੋਂ ਪੰਜਾਬੀ ਅਕਾਦਮਿਕਤਾ ਵਿਚ ਸਰਗਰਮ ਰਹੇ ਹਨ। ਪੰਜਾਬੀ ਸਾਹਿਤ ਦੇ ਅਧਿਐਨ ਅਤੇ ਅਧਿਆਪਨ ਦੀ ਵਰਤਮਾਨ ਦਸ਼ਾ ਤੇ ਦਿਸ਼ਾ ਨੂੰ ਨਿਰਧਾਰਤ ਕਰਨ ਵਿਚ ਉਹਨਾਂ ਦੀ ਭੂਮਿਕਾ ਮੋਹਰੀ ਰਹੀ ਹੈ।ਉਹਨਾਂ ਦੇ ਇਹਨਾਂ ਸਾਰੇ ਮਹੱਤਵਪੂਰਨ ਕਾਰਜਾਂ ਪਿਛੇ ਮੈਡਮ ਦਾ ਸਹਿਯੋਗ, ਉਤਸ਼ਾਹ ਅਤੇ ਪ੍ਰੇਰਨਾ ਕਾਰਜਸ਼ੀਲ ਰਹੇ ਹਨ।ਉਨ੍ਹਾਂ ਕਿਹਾ ਕਿ ਉਹ ਸਾਰੇ ਅਕਾਲ ਪੁਰਖ ਅੱਗੇ ਡਾ. ਜਗਬੀਰ ਸਿੰਘ ਦੀ ਧਰਮ ਪਤਨੀ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕਰਦੇ ਹਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media