ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਦੇਸ਼ਾਂ ਅੰਦਰ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ
ਨੇ ਚਿੰਤਾ ਪ੍ਰਗਟ ਕੀਤੀ ਹੈ। ਅਮਰੀਕਾ ਦੇ ਕੋਲੋਰਾਡੋ ’ਚ ਸਿੱਖ ਬਜ਼ੁਰਗ ਲਖਵੰਤ ਸਿੰਘ ’ਤੇ ਇਕ ਗੋਰੇ ਵੱਲੋਂ ਕਾਰ ਚੜ੍ਹਾਅ ਕੇ ਉਸ ਵਿਰੁੱਧ ਨਫ਼ਰਤੀ ਟਿੱਪਣੀਆਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਤਾਂ ਕੋਰੋਨਾ ਦੌਰਾਨ ਲੋੜਵੰਦਾਂ ਦੀ ਸੇਵਾ ਕਰਕੇ ਸਿੱਖਾਂ ਦੀ ਪੂਰੀ ਦੁਨੀਆਂ ਅੰਦਰ ਪ੍ਰਸ਼ੰਸਾ ਹੋ ਰਹੀ ਹੈ, ਜਦਕਿ ਦੂਸਰੇ ਪਾਸੇ ਅਜਿਹੀਆਂ ਘਟਨਾਵਾਂ ਸਵਾਲ ਪੈਦਾ ਕਰ ਰਹੀਆਂ ਹਨ।ਉਨ੍ਹਾਂ ਆਖਿਆ ਕਿ ਭਾਵੇਂ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਉਸ ’ਤੇ ਕੇਸ ਦਰਜ਼ ਕਰ ਦਿੱਤਾ ਗਿਆ ਹੈ, ਪਰੰਤੂ ਸਵਾਲ ਇਹ ਹੈ ਕਿ ਅਜਿਹੇ ਨਫ਼ਰਤੀ ਹਮਲਿਆਂ ਨੂੰ ਵਿਦੇਸ਼ੀ ਸਰਕਾਰਾਂ ਵੱਲੋਂ ਰੋਕਿਆ ਕਿਉਂ ਨਹੀਂ ਜਾ ਰਿਹਾ।ਲੌਂਗੋਵਾਲ ਨੇ ਆਖਿਆ ਕਿ ਸਰਕਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਕਿਸੇ ਵੀ ਦੇਸ਼ ਅੰਦਰ ਵੱਸਣ ਵਾਲੇ ਆਪਣੇ ਨਾਗਰਿਕਾਂ ਦੀ ਹਿਫ਼ਾਜ਼ਤ ਕਰਨ, ਬੇਸ਼ੱਕ ਉਹ ਕਿਸੇ ਵੀ ਧਰਮ ਦੇ ਹੋਣ।ਉਨ੍ਹਾਂ ਭਾਰਤ ਸਰਕਾਰ ਨੂੰ ਵੀ ਵਿਦੇਸ਼ਾਂ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਸਖ਼ਤ ਕਦਮ ਉਠਾਉਣ ਦੀ ਅਪੀਲ ਕੀਤੀ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media