ਫਰੀਦਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਮੁਹਿੰਮ ਤਹਿਤ ਜਿਥੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ
ਵੱਡੀ ਪੱਧਰ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਕਰੋਨਾ ਤੋਂ ਪੀੜਤ ਮਰੀਜ਼ਾਂ ਦਾ ਇਲਾਜ਼ ਵੀ ਸਫਲਤਾ ਪੂਰਵਕ ਚਲ ਰਿਹਾ ਹੈ।ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਹੋਰ 13 ਮਰੀਜ ਕਰੋਨਾ ਖਿਲਾਫ ਜੰਗ ਜਿੱਤ ਕੇ ਵਾਪਸ ਘਰਾਂ ਨੂੰ ਪਰਤੇ।ਬਾਬਾ ਫਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਤੋਂ ਬਚਾਅ ਦਾ ਇਕੋਂ ਇਕ ਹੱਲ ਸਮਾਜਿਕ ਦੂਰੀ ਬਣਾਈ ਰੱਖਣਾ, ਸਮੇਂ ਸਮੇਂ ‘ਤੇ ਹੱਥ ਧੋਣਾ ਅਤੇ ਮਾਸਕ ਪਾ ਕੇ ਰੱਖਣ ਨਾਲ ਹੀ ਇਸ ਤੇ ਕਾਬੂ ਪਾਇਆ ਜਾ ਸਕਦਾ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਤਹਿਤ ਅਸੀਂ ਜਲਦ ਹੀ ਕਰੋਨਾ ਮਹਾਂਮਾਰੀ ਖਿਲਾਫ ਜੰਗ ਜਿੱਤਣ ਵਿੱਚ ਕਾਮਯਾਬ ਹੋ ਜਾਵਾਗੇ।ਜਿਸ ਲਈ ਇਹ ਲਾਜ਼ਮੀ ਹੈ ਕਿ ਸਿਹਤ ਵਿਭਾਗ ਅਤੇ ਜਿਲਾ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦਾ ਲੋਕ ਪਾਲਣ ਕਰਨ।
ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਹੁਣ ਜਿਲੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਹੈ 2 ਹੈ ਜਿਸ ਵਿਚੋਂ ਇਕ ਮਰੀਜ਼ ਇਲਾਜ਼ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਹੈ ਅਤੇ ਦੂਸਰਾ ਮਰੀਜ਼ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਵਿਖੇ ਇਲਾਜ ਅਧੀਨ ਹੈ ਅਤੇ ਦੋਵਾਂ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।ਉਨਾਂ ਕਿਹਾ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਕੋਟਕਪੁਰਾ, ਜੈਤੋ, ਬਾਜਾਖਾਨਾ, ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਜੰਗੀ ਪੱਧਰ ‘ਤੇ ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।
ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਰਾਜੀਵ ਜੋਸ਼ੀ, ਡਾ. ਕਿਰਨ, ਡਾ. ਅਨੀਤਾ ਤੋਂ ਇਲਾਵਾ ਪੈਰਾ ਮੈਡੀਕਲ ਸਟਾਫ ਵੀ ਹਾਜ਼ਰ ਸੀ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media