ਭੀਖੀ/ਮਾਨਸਾ, 18 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਮਹਿੰਦਰ ਪਾਲ ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ
ਵਿਸ਼ੇਸ਼ ਸਕੱਤਰ ਗ੍ਰਹਿ ਵਿਭਾਗ, ਨਿਆਂ ਅਤੇ ਜੇਲਾਂ ਅਤੇ ਸਟੇਟ ਚੋਣ ਕਮਿਸ਼ਨ ਵਿੱਚ ਵਧੀਕ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।ਅਹੁੱਦਾ ਸੰਭਾਲਣ ਉਪਰੰਤ ਮਹਿੰਦਰ ਪਾਲ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਕਾਨੂੰਨੀ ਵਿਵਸਥਾ ਅਤੇ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਲਿਆ।ਉਨਾਂ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਸੁਣਿਆ ਜਾਵੇ ਅਤੇ ਜਿੰਨਾਂ ਜਲਦੀ ਹੋ ਸਕੇ ਉਨ੍ਹਾਂ ਦਾ ਹੱਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਹਰ ਕੰਮ ਵਿਚ ਪਾਰਦਰਸ਼ਤਾ ਲਿਆਂਦੀ ਜਾਵੇਗੀ ਅਤੇ ਜ਼ਿਲ੍ਹੇ ‘ਚ ਵਿਕਾਸ ਅਤੇ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹੇ ਅੰਦਰ ਕੋਰੋਨਾ ਦੀ ਸਥਿਤੀ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪ੍ਰੇਮ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਕੌਰ, ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ, ਐਸ.ਡੀ.ਐਮ ਮਾਨਸਾ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਸਰਦੂਲਗੜ੍ਹ ਰਾਜਪਾਲ ਸਿੰਘ, ਐਸ.ਡੀ.ਐਮ ਬੁਢਲਾਡਾ ਸਾਗਰ ਸੇਤੀਆ, ਐਸ.ਪੀ ਕੁਲਦੀਪ ਸੋਹੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਸ਼ਿਸਟ ਮੌਜੂਦ ਸਨ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media