ਭੀਖੀ, 19 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਵਲੋਂ ਐਲਾਨੇ ਬੀ.ਏ.ਐਮ.ਐਸ ਸਾਲ ਦੂਜਾ ਦੇ
ਨਤੀਜੇ ਵਿੱਚ ਸ਼ਿਵ ਸ਼ਕਤੀ ਆਯੁਰਵੈਦਿਕ ਕਾਲਜ ਭੀਖੀ ਦੇ ਵਿਦਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ।ਸਾਰੇ ਹੀ ਵਿਦਿਆਰਥੀ ਚੰਗੇ ਨੰਬਰ ਲੈਕੇ ਪਾਸ ਹੋਏ।ਕਾਲਜ ਦੇ ਚੇਅਰਮੈਨ ਸੋਮਨਾਥ ਮਹਿਤਾ ਨੇ ਦੱਸਿਆ ਕੀ ਵਿਦਆਰਥਣ ਅਮੀਸ਼ਾ ਰਾਣੀ ਨੇ ਕੁੱਲ 1100 ਵਿੱਚੋਂ 989 ਅੰਕ ਲੈ ਕੇ ਪਹਿਲਾ, ਅਰੁਨ ਕੁਮਾਰ ਦਰੋਚ ਨੇ 980 ਅੰਕ ਦੂਜਾ ਅਤੇ ਨੇਹਾ ਨੇ 942 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਉਨਾਂ ਕਿਹਾ ਕਿ ਇਹ ਸਭ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ।ਇਸ ਮੋਕੇ ਐਮ.ਡੀ ਰਾਜ ਕੁਮਾਰ ਮਹਿਤਾ, ਸੂਰਜ ਕੁਮਾਰ, ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media