ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ
ਮੀਟਿੰਗ ਦਫਤਰ ਨਗਰ ਨਿਗਮ ਵਿਖੇ ਹੋਈ।ਜਿਸ ਵਿਚ ਨਿਗਮ ਕਮਿਸ਼ਨਰ ਕੋਮਲ ਮਿੱਤਲ, ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਦਮਨਦੀਪ ਸਿੰਘ ਕੌਂਸਲਰ, ਗੁਰਜੀਤ ਕੌਰ ਕੌਂਸਲਰ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੀਟਿੰਗ ਦੌਰਾਨ ਵਿਚਾਰ ਚਰਚਾ ਉਪਰੰਤ ਲਗਭਗ 12 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ।
ਕਮੇਟੀ ਵਲੋਂ ਪਾਸ ਕੀਤੇ ਗਏ ਵਿਕਾਸ ਕਾਰਜਾਂ ਵਿੱਚ ਪ੍ਰਮੁੱਖ ਤੌਰ ‘ਤੇ ਲੁੱਕ ਬੱਜ਼ਰੀ ਦੀਆਂ ਪੱਕੀਆਂ ਸੜਕਾਂ, ਸੀਮੈਂਟ ਕੰਕਰੀਟ ਨਾਲ ਗਲੀਆਂ ਦਾ ਨਿਰਮਾਣ, ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮਾਂ, ਸੁਚਾਰੂ ਵਾਟਰ ਸਪਲਾਈ ਵਾਸਤੇ ਅੰਮ੍ਰਿਤਸਰ ਦੇ ਪੰਜਾਂ ਵਿਧਾਨ ਸਭਾ ਹਲਕਿਆਂ ਵਿਚ ਪੈਂਦੇ ਟਿਊਬਵੈਲਾਂ ਦੀ ਸਲਾਨਾ ਮੁਰੰਤ ਦੇ ਸਾਂਭ ਸੰਭਾਲ, 2 ਬੇਬੀ ਰੋਡ ਰੋਲਰਾਂ ਦੀ ਖਰੀਦ, ਭਗਤਾਂ ਵਾਲਾ ਡੰਪ ਵਿਖੇ ਗਰੀਨ ਬੈਲਟ ਦਾ ਨਿਰਮਾਣ ਆਦਿ ਦੇ ਵਿਕਾਸ ਕਾਰਜ ਸ਼ਾਮਲ ਹਨ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media