Tuesday, November 24, 2026

ਲੌਂਗੋਵਾਲ ਨੇ ਗਲਵਾਨ ਘਾਟੀ ਵਿਖੇ ਸ਼ਹੀਦ ਹੋਏ ਫ਼ੋਜੀਆਂ ਦੇ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿਖੇ ਦੇਸ਼ ਦੀ ਰਖਵਾਲੀ ਲਈ ਸ਼ਹੀਦ ਹੋਏ ਭਾਰਤੀ ਫ਼ੌਜੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਉਨਾਂ ਨੇ ਆਖਿਆ ਕਿ ਦੇਸ਼ ਲਈ ਕੁਰਬਾਨ ਹੋਣ ਵਾਲੇ ਫ਼ੌਜੀਆਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਇਨ੍ਹਾਂ ਫ਼ੌਜੀਆਂ ਵਿੱਚ ਨਾਇਬ ਸੂਬੇਦਾਰ ਮਨਦੀਪ ਸਿੰਘ ਤੇ ਸਤਨਾਮ ਸਿੰਘ, ਸਿਪਾਹੀ ਗੁਰਤੇਜ ਸਿੰਘ ਤੇ ਗੁਰਬਿੰਦਰ ਸਿੰਘ ਪੰਜਾਬ ਨਾਲ ਸਬੰਧਤ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੀਆਂ ਜਾਨਾਂ ਵਾਰਨ ਵਾਲੇ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਕਰਤਾ ਪੁਰਖ ਅੱਗੇ ਅਰਦਾਸ ਕੀਤੀ।

Check Also

ਖਾਲਸਾ ਸੰਸਥਾਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂਹ ਵਿੱਦਿਅਕ ਅਦਾਰਿਆਂ …