ਲੌਂਗੋਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਸਿੰਘ) – ਪੰਜਾਬ ਦੇ ਹਰ ਕਲਾਕਾਰ ਦੀ ਆਪਣੀ ਹੀ ਵਿਲੱਖਣਤਾ ਹੈ ਜਿਸ ਨੂੰ ਕਿਸੇ ਨਾਲ ਤੋਲਿਆ ਨਹੀਂ ਜਾ ਸਕਦਾ।
ਅੱਜ ਜਿਸ ਇਨਸਾਨ ਦੀ ਗੱਲ ਕਰਨ ਜਾ ਰਹੇ ਹਾਂ, ਜਿਸ ਦਾ ਗੀਤ ‘ਮੌਡਰਨ ਬੰਬੀਹਾ ਬੋਲੇ’ ਚਰਚਾ ਵਿੱਚ ਹੈ।ਗੀਤ ਨੂੰ ਸੁਣ ਕੇ ਦਰਸ਼ਕਾਂ ਦੇ ਰੌਂਗਟੇ ਖੜੇ ਹੋ ਜਾਂਦੇ ਨੇ ਤੇ ਅਨਰਜ਼ੀ ਮਿਲਦੀ ਹੈ।ਦਰਸ਼ਕਾਂ ਨੂੰ ਦੱਸ ਦੇਈਏ ਕਿ ਬਹੁਤ ਘੱਟ ਸਮੇਂ ਵਿੱਚ ਇਸ ਗੀਤ ਨੂੰ ਮਿਊਜ਼ਿਕ ਵੀ ਬਹੁਤ ਵਧੀਆ ਦਿੱਤਾ ਗਿਆ ਹੈ।ਗੀਤ ਸੁਣ ਕੇ ਸਚੁਮੱਚ ਨਜ਼ਾਰਾ ਹੀ ਆ ਜਾਂਦਾ ਹੈ।‘ਮੌਡਰਨ ਬੰਬੀਹਾ ਬੋਲੇ’ ਗੀਤ ਨੂੰ ਲਿਖਣ ਗਾਉਣ ਤੇ ਸੰਗੀਤਕ ਧੁਨਾਂ ਵਿੱਚ ਪਰੋਣ ਵਾਲੇ ਗਾਇਕ, ਗੀਤਕਾਰ ਤੇ ਮਿਊਜ਼ਿਕ ਡਾਇਰੈਕਟਰ ਮਿਸਟਰ ਪੀ.ਕੇ ਸਿੰਘ ਨੇ ਬਹੁਤ ਹੀ ਮਿਹਨਤ ਕੀਤੀ ਹੈ, ਜਿਸ ਲਈ ਉਹ ਵਧਾਈ ਦਾ ਪਾਤਰ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media