Friday, June 26, 2026

66 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

PPN14101425
ਛੇਹਰਟਾ, 14 ਅਕਤੂਬਰ (ਕੁਲਦੀਪ ਸਿੰਘ)- ਪੁਲਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਦੀਆਂ ਹਦਾਇਤਾਂ ਤੇ ਲੁੱਟਾਂ ਖੌਹਾਂ, ਚੋਰਾਂ ਨੇ ਨਸ਼ਾ ਤਸਕਰਾਂ ਤੇ ਨਕੇਲ ਪਾਉਣ ਦੇ ਮੰਤਵ ਨਾਲ ਛੇੜੀ ਗਈ ਮੁਹੰਮ ਤਹਿਤ ਥਾਣਾ ਮੁੱਖੀ ਹਰੀਸ਼ ਬਹਿਲ ਦੇ ਦਿਸ਼ਾਂ ਨਿਰਦੇਸ਼ਾਂ ਤੇ ਚੋਂਕੀ ਇੰਚਾਰਜ ਘੰਣੂਪੁਰ ਦਵਿੰਦਰ ਸਿੰਘ ਨੇ ਗੁਪਤ ਸੁਚਨਾ ਦੇ ਆਧਾਰ ਤੇ ਇਕ ਨਸ਼ਾ ਤੱਸਕਰ ਨੂੰ ਕਾਬੂ ਕਰਕੇ  ਉਸ ਕੋਲੋਂ 66 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਚੋਂਕੀ ਇੰਚਾਰਜ ਦਵਿੰਦਰ ਸਿੰਘ ਨੇ ਦੱਸਿਆਂ ਕਿ ਉਨਾਂ ਪੁਲਸ ਪਾਰਟੀ ਸਮੇਤ ਗਸ਼ਤ ਦੋਰਾਨ ਇਕ ਸ਼ੱਕੀ ਵਿਅਕਤੀ ਨੂੰ ਪੈਦਲ ਆਉਂਦਾ ਵੇਖਿਆਂ, ਜਦ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਪਾਊਡਰਨੁਮਾ ਚਿੱਟਾ ਪਦਾਰਥ ਬਰਾਮਦ ਕੀਤਾ ਗਿਆ, ਜਿਸ ਦੀ ਜਾਂਚ ਕਰਨ ਤੇ ਪਤਾ ਚੱਲਿਆ ਕਿ ਇਹ 66 ਗ੍ਰਾਮ ਵਜਨੀ ਨਸ਼ੀਲਾ ਪਾਊਡਰ ਹੈ। ਦੋਸ਼ੀ ਦੀ ਪਛਾਣ ਬਲਵਿੰਦਰ ਸਿੰਘ ਬਿੱਟੂ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਬਾਸਰਕੇ ਭੈਣੀ ਵਜੋਂ ਹੋਈ ਹੈ।ਪੁਲਸ ਨੇ ਦੋਸ਼ੀ ਖਿਲਾਫ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply