ਤੋਲਾਵਾਲ/ ਲੌਂਗੋਵਾਲ, 22 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੱਦਾਖ ਦੀ ਗਲਵਾਨ ਘਾਟੀ
ਵਿਚ ਸ਼ਹੀਦ ਹੋਏ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕੀਤਾ।ਉਹਨਾਂ ਨੇ ਅਪੀਲ ਕੀਤੀ ਕਿ ਪਿੰਡ ਤੋਲਾਵਾਲ ਦੇ ਸਕੂਲ ਨੂੰ ਅਪਗਰੇਡ ਕਰ ਕੇ ਇਸ ਦਾ ਨਾਂ ਸ਼ਹੀਦ ਦੇ ਨਾਂ ਕਰਨ ਤੋਂ ਲਿੲਾਵਾ ਪਿੰਡ ਵਿਚ ਇਕ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਗੁਰਬਿੰਦਰ ਵਲੋਂ ਭਾਰਤ ਅਤੇ ਚੀਨ ਸਰਹੱਦ `ਤੇ ਚੀਨੀਆਂ ਦਾ ਮੁਕਾਬਲਾ ਕਰਦਿਆਂ ਛੋਟੀ ਉਮਰ ਵਿਚ ਹੀ ਦਿੱਤੀ ਮਹਾਨ ਸ਼ਹਾਦਤ ਹਮੇਸ਼ਾ ਯਾਦ ਰੱਖੀ ਜਾਵੇਗੀ।ਉਹਨਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਸਾਰੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ ਅਤੇ ਉਹਨਾਂ ਦੇ ਜੱਦੀ ਪਿੰਡਾਂ ਤੇ ਸ਼ਹਿਰਾਂ ਵਿਚ ਉਹਨਾਂ ਦੀਆਂ ਯਾਦਗਾਰਾਂ ਬਣਾਈਆਂ ਜਾਣ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਚੀਨ ਨੂੰ ਇਕ ਮਜ਼ਬੂਤ ਸੰਦੇਸ਼ ਦੇਣ ਦੀ ਜ਼ਰੂਰਤ ਹੈ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸੇ ਦੌਰਾਨ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਸੰਵਦੇਨਸ਼ੀਲ ਮੁੱਦੇ `ਤੇ ਰਾਜਨੀਤੀ ਨਾ ਕਰਨ।ਉਹਨਾਂ ਕਿਹਾ ਕਿ ਦੇਸ਼ ਦੇ ਜਰਨੈਲਾਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਮੌਜੂਦਾ ਹਾਲਾਤ ਵਿਚ ਕੀ ਕਾਰਵਾਈ ਕਰਨੀ ਚਾਹੀਦੀ ਹੈ।ਇਸ ਮੌਕੇ ਉਨਾਂ ਨਾਲ ਪੀ.ਆਰ.ਟੀ.ਸੀ ਪੰਜਾਬ ਦੇ ਸਾਬਕਾ ਉਪ-ਚੇਅਰਮੈਨ ਅਤੇ ਸ਼਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਖਡਿਆਲ ਅਤੇ ਪਾਰਟੀ ਦੇ ਉਪ-ਪ੍ਰਧਾਨ ਰਾਜਿੰਦਰ ਦੀਪਾ ਵੀ ਮੌਜੂਦ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media