ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਵੱਲੋਂ ਬੀਤੇ ਸਮੇਂ ਪੁਰਾਣੀ ਸਬਜੀ ਮੰਡੀ ਅੰਮ੍ਰਿਤਸਰ ਵਿੱਚ
ਲੱਗੀ ਅੱਗ ਕਾਰਨ ਪ੍ਰਭਾਵਿਤ ਹੋਏ ਦੁਕਾਨਦਾਰਾਂ ਨੂੰ ਮਾਲੀ ਸਹਾਇਤਾ ਵਜੋਂ 20-20 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ।
ਦੱਸਣਯੋਗ ਹੈ ਕਿ ਅੱਗ ਲੱਗਣ ਉਸ ਸਮੇਂ ਮੌਕੇ ‘ਤੇ ਪਹੁੰਚੇ ਓ.ਪੀ ਸੋਨੀ ਨੇ ਪੀੜਤ ਦੁਕਾਨਦਾਰਾਂ ਨੂੰ ਸਰਕਾਰ ਦੀ ਵਲੋਂ ਮਦਦ ਦਾ ਭਰੋਸਾ ਦਿੱਤਾ ਸੀ।ਉਸੇ ਤਹਿਤ ਉਨਾਂ ਨੇ ਅੱਠ ਦੁਕਾਨਦਾਰਾਂ ਦਰਸ਼ਨ ਲਾਲ, ਕਸਤੂਰੀ ਲਾਲ, ਰਤਨ ਲਾਲ, ਭੁਪਿੰਦਰ ਸਿੰਘ, ਯੋਗੇਸ਼ ਕੁਮਾਰ, ਰਜਿੰਦਰ ਕੁਮਾਰ, ਪਵਨ ਸਹਿਗਲ ਅਤੇ ਤੀਰਥ ਰਾਮ ਨੂੰ ਸਹਾਇਤਾ ਵਜੋਂ 20-20 ਹਜ਼ਾਰ ਰੁਪਏ ਦੇ ਚੈਕ ਦਿੱਤੇ।ਇਸ ਮੌਕੇ ਵਿਕਾਸ ਸੋਨੀ, ਕੌਂਸਲਰ ਰਾਜਬੀਰ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media