Sunday, December 22, 2024

ਅਫ਼ਗਾਨਿਸਤਾਨ ’ਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨਿਧਾਨ ਸਿੰਘ ਨੂੰ ਅਗਵਾ ਕਰਨ ਦੀ ਨਿੰਦਾ

ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ ਬਿਊਰੋ) – ਅਫ਼ਗਾਨਿਸਤਾਨ ਦੇ ਇਲਾਕੇ ਪਕੜੀਆਂ ਵਿਖੇ ਗੁਰਦੁਆਰਾ ਸਾਹਿਬ ਦੀ ਸੇਵਾ ਕਰਨ ਸਮੇਂ ਨਿਧਾਨ ਸਿੰਘ ਸਚਦੇਵਾ ਨੂੰ ਅਸਮਾਜਿਕ ਤੱਤਾਂ ਵੱਲੋਂ ਅਗਵਾ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਜਾਰੀ ਇਕ ਬਿਆਨ ਵਿਚ ਲੌਂਗੋਵਾਲ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਪਹਿਲਾਂ ਵੀ ਹਮਲੇ ਹੋ ਚੁੱਕੇ ਹਨ।ਉਨ੍ਹਾਂ ਕਿਹਾ ਕਿ ਹੁਣ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਵਾਲੇ ਸਿੱਖ ਨਿਧਾਨ ਸਿੰਘ ਨੂੰ ਅਗਵਾਹ ਕਰਨਾ ਘੱਟਗਿਣਤੀ ਸਿੱਖਾਂ ’ਤੇ ਵੱਡਾ ਹਮਲਾ ਹੈ।
                  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਪਿਛਲੇ ਸਮੇਂ ਅਫ਼ਗਾਨਿਸਤਾਨ ਦੇ ਕਾਬੁਲ ਵਿੱਚ ਗੁਰਦੁਆਰਾ ਸਾਹਿਬ ’ਤੇ ਅੱਤਵਾਦੀ ਹਮਲਾ ਕਰਕੇ ਬਹੁਤ ਸਾਰੇ ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ, ਜੋ ਮਨੁੱਖਤਾ ਵਿਰੁੱਧ ਵਹਿਸ਼ੀ ਕਾਰਾ ਸੀ।ਲੌਂਗੋਵਾਲ ਨੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਅਫ਼ਗਾਨਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਉਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।ਉਨ੍ਹਾਂ ਭਾਰਤ ਸਰਕਾਰ ਪਾਸੋਂ ਇਹ ਵੀ ਮੰਗ ਕੀਤੀ ਕਿ ਅਫਗਾਨਿਸਤਾਨ ਵਿੱਚ ਵਸ ਰਹੇ ਜੋ ਪਰਿਵਾਰ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਤੁਰੰਤ ਭਾਰਤ ਲਿਆ ਕਿ ਵਸਾਉਣ ਦੇ ਯਤਨ ਕੀਤੇ ਜਾਣ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …