
ਅੰਮ੍ਰਿਤਸਰ, 14 ਅਕਤੂਬਰ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੰਮੂ-ਕਸ਼ਮੀਰ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ‘ਮਨੁੱਖਤਾ ਦੀ ਸੇਵਾ, ਪ੍ਰਮਾਤਮਾ ਦੀ ਸੇਵਾ’ ਤਹਿਤ ਅੱਜ ਸਟਾਫ਼ ਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ 72,000/-ਰੁਪਏ ਇਕੱਠੇ ਕਰਕੇ ਭੇਜੇ ਗਏ।
ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਕਿਹਾ ਕਿ ਉਕਤ ਰਕਮ ਦਾ ਡਰਾਫ਼ਟ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੂੰ ਸੌਂਪ ਦਿੱਤਾ ਗਿਆ ਹੈ ਤਾਂ ਜੋ ਉਹ ‘ਚੀਫ਼ ਮਨਿਸਟਰ ਰਿਲੀਫ਼ ਫ਼ੰਡ’ ਲਈ ਭੇਜਿਆ ਜਾ ਸਕਿਆ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ।ਡਾ. ਬਰਾੜ ਨੇ ਕਿਹਾ ਕਿ ਇਨਸਾਨੀਅਤ ਦੇ ਨਾਤੇ ਹਰੇਕ ਇਕ ਇਨਸਾਨ ਦਾ ਫ਼ਰਜ਼ ਬਣਦਾ ਹੈ ਕਿ ਉਹ ਮਜ਼ਲੂਮਾਂ ਦੀ ਮਦਦ ਲਈ ਪਹਿਲ ਕਦਮੀ ਕਰਨ।ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਕਦੇ ਵੀ ਵੀ, ਕਿਤੇ ਵੀ ਵਾਪਰ ਸਕਦੀ ਹੈ।ਇਸ ਲਈ ਹਰੇਕ ਇਨਸਾਨ ਨੂੰ ਪ੍ਰਮਾਤਮਾ ਦਾ ਨਾਮ ਧਿਆਨਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕਰਨੀ ਚਾਹੀਦੀ ਹੈ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media