Tuesday, November 24, 2026

ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਲਾਂ – ਸ਼ਰਮਾ

ਧੂਰੀ, 22 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੇਂਦਰ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੇ ਵਧਾਏ ਜਾ ਰਹੇ ਰੇਟਾਂ ਖਿਲਾਫ ਕਾਂਗਰਸ ਜਨ ਕਲਿਆਣ ਤੇ ਪ੍ਰਚਾਰ ਸੈਲ ਹਲਕਾ ਧੂਰੀ ਚੇਅਰਮੈਨ ਮਨੀ ਸ਼ਰਮਾ ਨੇ ਸਰਕਾਰ ਖਿਲਾਫ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਕੱਚਾ ਤੇਲ ਸਸਤਾ ਹੋਣ ਦੇ ਬਾਵਜ਼ੂਦ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੱਡਾ ਸਵਾਲੀਆ ਚਿੰਨ੍ਹ ਲਗਾਉਂਦੀਆਂ ਹਨ।ਜਦੋਂਕਿ ਦੇਸ਼ ਭਰ ਵਿੱਚ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲਗਾਏ ਲਾਕਡਾਊਨ ਕਾਰਨ ਲੋਕ ਪਹਿਲਾਂ ਹੀ ਆਰਥਿਕ ਤੰਗੀ ਨਾਲ ਜੂਝ ਰਹੇ ਹਨ।ਉਹਨਾਂ ਚੀਨ ਵੱਲੋਂ ਭਾਰਤੀ ਫੌਜੀਆਂ ‘ਤੇ ਕੀਤੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਾਨੂੰ ਚਾਈਨੀਜ਼ ਵਸਤਾਂ ਦਾ ਪੂਰੀ ਤਰ੍ਹਾਂ ਤਿਆਗ ਕਰਨ ਦੀ ਲੋੜ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …