ਸੰਗਰੂਰ, 25 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਨੇ ਐਪੀਡੈਮਿਕ ਡਿਜ਼ੀਜ਼ ਐਕਟ 1897 ਤਹਿਤ ਜ਼ਿਲ੍ਹੇ ਦੇ ਸਮੂਹ ਨਿੱਜੀ ਹਸਪਤਾਲਾਂ ਨੂੰ ਉਨ੍ਹਾਂ ਕੋਲ ਇਲਾਜ ਲਈ ਆਉਂਦੇ ਸ਼ੱਕੀ ਕੋਵਿਡ-19 ਮਰੀਜ਼ਾਂ ਦੀ ਜਾਣਕਾਰੀ ਸਿਵਲ ਸਰਜਨ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਹੀ ਨਿੱਜੀ ਹਸਪਤਾਲਾਂ ਵਲੋਂ ਕੋਵਿਡ-19 ਦੇ ਮਰੀਜ਼ ਦਾ ਜੇਕਰ ਇਲਾਜ ਵੀ ਕੀਤਾ ਜਾਂਦਾ ਹੈ ਤਾਂ ਉਸ ਦੀ ਜਾਣਕਾਰੀ ਵੀ ਸਿਵਲ ਸਰਜਨ ਦਫ਼ਤਰ ਨੂੰ ਦੇਣੀ ਯਕੀਨੀ ਬਣਾਈ ਜਾਵੇ।ਇਸ ਤੋਂ ਇਲਾਵਾ ਇਨ੍ਹਾਂ ਮਰੀਜ਼ਾਂ ਦੀ ਮੁਕੰਮਲ ਸੰਪਰਕ ਸੂਚੀ ਅਤੇ ਪਤੇ ਦਾ ਰਿਕਾਰਡ ਰੱਖਣਾ ਵੀ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਬਾਅਦ ਵਿੱਚ ਇਨ੍ਹਾਂ ਵਿਅਕਤੀਆਂ ਨਾਲ ਸੰਪਰਕ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨਹੀਂ ਹੁੰਦੀ ਤਾਂ ਇਸ ਨੂੰ ਐਕਟ ਦੀ ਉਲੰਘਣਾ ਮੰਨਿਆ ਜਾਵੇਗਾ।
Check Also
ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ …