Saturday, September 21, 2024

ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ 9 ਨਵੇਂ ਕੋਰੋਨਾ ਕੇਸਾਂ ਦੀ ਹੋਈ ਪੁਸ਼ਟੀ

7 ਮਰੀਜ਼ ਜਿਲਾ ਕੋਵਿਡ ਕੇਅਰ ਸੈਂਟਰ ਥੇਹੜੀ ਤੋਂ ਠੀਕ ਹੋ ਕੇ ਗਏ ਘਰ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਪੰਜਾਬ ਪੋਸਟ ਬਿਊਰੋ) – ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਮਿਸ਼ਨ ਫਤਹਿ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ 9 ਨਵੇਂ ਪਾਜ਼ਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਉਹਨਾਂ ਦੱਸਿਆ ਕਿ 4 ਨਵੇਂ ਕੇਸ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਹਨ, ਜ਼ਿਨਾਂ ਦਾ ਕੋਈ ਵੀ ਸੰਪਰਕ ਨਹੀਂ ਹੈ।ਦੋ ਕੇਸ ਗਿੱਦੜਬਾਹਾ ਦੇ ਹਨ, ਜੋ ਪਾਜ਼ਟਿਵ ਕੇਸ ਦੇ ਸੰਪਰਕ ਹਨ।ਇੱਕ ਕੇਸ ਮਲੋਟ ਸ਼ਹਿਰ, ਇੱਕ ਕੇਸ ਹਰੀ ਕੇ ਕਲਾਂ ਜਿਨਾਂ ਦਾ ਕੋਈ ਵੀ ਸੰਪਰਕ ਨਹੀਂ ਹੈ ਅਤੇ ਇੱਕ ਕੇਸ ਰੁਪਾਣਾ ਦਾ ਹੈੈ, ਜ਼ੋ ਕਿ ਯੂ.ਪੀ ਤੋਂ ਵਾਪਿਸ ਆਇਆ ਹੈ।ਕੱਲ ਦਾ ਇੱਕ ਪਾਜ਼ਟਿਵ ਕੇਸ ਪਿੰਡ ਘਾਂਗੇ ਦਾ ਫਿਰੋਜਪੁਰ ਵਿਖੇ ਸ਼ਿਫ਼ਟ ਕਰ ਦਿੱਤਾ ਗਿਆ ਹੈ।
         ਉਹਨਾਂ ਦੱਸਿਆ ਕਿ ਅੱਜ ਤੱਕ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 7807 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਨਾਂ ਵਿਚੋਂ 6937 ਦੀ ਰਿਪੋਰਟ ਨੈਗੇਟਿਵ ਅਤੇ 125 ਮਰੀਜ਼ ਪਾਜ਼ਟਿਵ ਹਨ ਅਤੇ 79 ਕੇਸ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 46 ਕੇਸ ਐਕਟਿਵ ਹਨ।ਇਸ ਤੋਂ ਇਲਾਵਾ 744 ਕੇਸਾਂ ਦੀ ਰਿਪੋਰਟ ਬਾਕੀ ਹੈ।ਅੱਜ ਜਿਲਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 251 ਸੈਂਪਲ ਲਏ ਗਏ ਹਨ। ਜਿਲੇ ਦੇ ਫਲੂ ਕਾਰਨਰਾਂ ਵਿੱਚ ਕੋਵਿਡ ਜਾਂਚ ਲਈ ਲਏ ਸੈਂਪਲਾਂ ਵਿਚੋਂ ਅੱਜ 277 ਸੈਂਪਲਾਂ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ।ਜਿਲਾ ਪ੍ਰਸ਼ਾਸਨ ਦੀ ਮੁਸਤੈਦੀ ਯਤਨਾਂ ਸਦਕਾ ਸਿਹਤ ਵਿਭਾਗ ਵਲੋਂ ਇਨਾਂ ਮਰੀਜ਼ਾਂ ਦੀ ਜਲਦੀ ਪਹਿਚਾਣ ਕਰਕੇ ਅਤੇ ਇਲਾਜ਼ ਕਰਕੇ ਇਨਾਂ ਮਰੀਜਾਂ ਵਿਚੋਂ ਹੁਣ ਤੱਕ 79 ਮਰੀਜ਼ਾਂ ਨੂੰ ਠੀਕ ਕਰਕੇ ਘਰ ਭੇਜ ਦਿੱਤਾ ਗਿਆ ਹੈ।
                ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ।ਉਹਨਾਂ ਕਿਹਾ ਕਿ ਕਿਸੇ ਵੀ ਪਰਿਵਾਰ ਵਿੱਚ ਕਿਸੇ ਨੂੰ ਕੋਰੋਨਾ ਦੇ ਲੱਛਣ ਦਿਸਣ ਤਾਂ ਉਸ ਨੂੰ ਛੁਪਾਓ ਨਾ, ਸਗੋਂ ਨੇੜੇ ਦੇ ਮਾਹਿਰ ਡਾਕਟਰ ਨਾਲ ਸਲਾਹ ਕਰੋ।ਉਹਨਾਂ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ, ਖਾਂਸੀ, ਜੁਕਾਮ, ਗਲਾ ਖਰਾਬ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋਵੇ ਤਾਂ ਤੁਰੰਤ ਡਾਕਟਰ ਜਾਂ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜੋ ਲੱਛਣ ਅਨੁਸਾਰ ਉਸ ਦੇ ਸੈਂਪਲ ਲੈ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …