Saturday, September 21, 2024

ਕੋਵਿਡ-19 ਦੀ ਜਾਂਚ ਲਈ ਭੇਜੇ ਗਏ 393 ਨਮੂਨਿਆਂ ਰਿਪੋਰਟ ਨੈਗੇਟਿਵ-ਡਿਪਟੀ ਕਮਿਸ਼ਨਰ

ਕਰੋਨਾ ਮੁਕਤ ਹੋਣ ‘ਤੇ ਇੱਕ ਹੋਰ ਵਿਅਕਤੀ ਨੂੰ ਭੇਜਿਆ ਗਿਆ ਘਰ

ਤਰਨ ਤਾਰਨ, 25 ਜੂਨ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਰਾਹਤ ਦੀ ਖਬਰ ਆਈ ਹੈ।ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 393 ਨਮੂਨਿਆਂ ਦੀ ਰਿਪੋਰਟ ਅੱਜ ਨੈਗੇਟਿਵ ਪਾਈ ਗਈ ਹੈ।
                ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 18 ਐਕਟਿਵ ਕੇਸ ਹਨ।ਉਹਨਾਂ ਦੱਸਿਆ ਕਿ ਅੱਜ ਇੱਕ ਹੋਰ ਵਿਅਕਤੀ ਨੰੁ ਕਰੋਨਾ ਮੁਕਤ ਹੋਣ ‘ਤੇ ਘਰ ਨੂੰ ਭੇਜਿਆ ਗਿਆ ਹੈ ਅਤੇ 7 ਦਿਨ ਤੱਕ ਘਰ ਵਿੱਚ ਇਕਾਂਤਵਾਸ ਰਹਿਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ।
              ਉਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ ਕੋਵਿਡ-19 ਦੇ 8836 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 8105 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 198 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨ੍ਹਾ ਵਿਚੋਂ 176 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਉਹਨਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ 536 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
                 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ “ਏ-ਸਿਮਟੋਮੈਟਿਕ” ਮਰੀਜ਼ਾਂ ਨੂੰ “ਕੋਵਿਡ ਕੇਅਰ ਸੈਂਟਰ” ਵਿੱਚ ਰੱਖਿਆ ਜਾਣਾ ਹੈ, ਜ਼ਿਲ੍ਹਾ ਤਰਨ ਤਾਰਨ ਵਿੱਚ ਫਿਲਹਾਲ ਕੋਵਿਡ ਕੇਅਰ ਸੈਂਟਰ ਨਾ ਹੋਣ ਕਾਰਨ ਇਸ ਨੂੰ ਅੰਮ੍ਰਿਤਸਰ ਜ਼ਿਲ੍ਹਾ ਨਾਲ ਅਟੈਚ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ 8 “ਏ-ਸਿਮਟੋਮੈਟਿਕ” ਮਰੀਜ਼ਾਂ ਨੂੰ ਅੰਮ੍ਰਿਤਸਰ ਵਿਖੇ ਬਣਾਏ ਗਏ “ਕੋਵਿਡ ਕੇਅਰ ਸੈਂਟਰ” ਵਿੱਚ ਸ਼ਿਫ਼ਟ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਟੈਸਟ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸੈਂਪਲ ਕੁਲੈਕਸ਼ਨ ਸੈਂਟਰ ਬਣਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਸਕਣ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …