Saturday, September 21, 2024

ਪਟਿਆਲਾ ਜਿਲ੍ਹੇ ਵਿੱਚ ਤਿੰਨ ਕੋਵਿਡ ਪੌਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ

ਮਿਸ਼ਨ ਫ਼ਤਿਹ ਤਹਿਤ ਦੋ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹੋਈ ਛੁੱਟੀ

ਪਟਿਆਲਾ, 25 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਹੁਣ ਤੱਕ ਪ੍ਰਾਪਤ ਹੋਈਆਂ 21 ਰਿਪੋਰਟਾਂ ਵਿਚੋਂ ਚਾਰ ਕੋਵਿਡ ਅਤੇ 17 ਕੋਵਿਡ ਨੈਗੇਟਿਵ ਪਾਏ ਗਏ ਹਨ। ਪੌਜਟਿਵ ਕੇਸਾਂ ਵਿਚੋਂ ਤਿੰਨ ਜਿਲ੍ਹਾ ਪਟਿਆਲਾ ਅਤੇ ਇੱਕ ਸੰਗਰੂਰ ਜਿਲ੍ਹੇ ਨਾਲ ਸਬੰਧਤ ਹੈ।ਉਨ੍ਹਾਂ ਦੱਸਿਆ ਕਿ ਨਾਭਾ ਦੇ ਪਟੇਲ ਨਗਰ ਵਿਚ ਰਹਿਣ ਵਾਲੀ 24 ਸਾਲਾ ਗਰਭਵਤੀ ਔਰਤ ਦਾ ਕੋਵਿਡ ਜਾਂਚ ਲਈ ਲਿਆ ਸੈਂਪਲ ਕੋਵਿਡ ਪੌਜ਼ਟਿਵ ਪਾਇਆ ਗਿਆ ਹੈ।ਪਟਿਆਲੇ ਦੇ ਕੇਸਰ ਬਾਗ ਵਿੱਚ ਰਹਿਣ ਵਾਲਾ 56 ਸਾਲਾ ਵਿਅਕਤੀ ਜੋ ਕਿ ਸੰਗਰੂਰ ਵਿਖੇ ਬੈਂਕ ਮੁਲਾਜ਼ਮ ਹੈ ਦਾ ਵੀ ਇੰਫਲੂਇੰਜਾ ਟਾਈਪ ਲੱਛਣ ਹੋਣ ‘ਤੇ ਕੋਵਿਡ ਜਾਂਚ ਲਈ ਲਿਆ ਸੈਂਪਲ ਕੋਵਿਡ ਪੌਜ਼ਟਿਵ ਪਾਇਆ ਗਿਆ ਹੈ।ਪਿੰਡ ਲੁਹੰਡ ਬਲਾਕ ਕਾਲੋਮਾਜਰਾ ਦੀ ਰਹਿਣ ਵਾਲੀ 65 ਸਾਲਾ ਔਰਤ ਜੋ ਕਿ ਫਲੂ ਟਾਈਪ ਲੱਛਣ ਹੋਣ ਕਾਰਨ ਬੀਤੇ ਦਿਨ ਰਾਜਿੰਦਰਾ ਹਸਪਤਾਲ ਵਿਚ ਦਾਖਲ ਹੋਈ ਸੀ, ਦੀ ਵੀ ਕੋਵਿਡ ਜਾਂਚ ਪੌਜ਼ਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਪਿੰਡ ਬਦੇਸ਼ਾ ਤਹਿਸੀਲ ਮਲੇਰਕੋਟਲਾ ਜਿਲ੍ਹਾ ਸੰਗਰੂਰ ਦਾ ਰਹਿਣ ਵਾਲਾ 27 ਸਾਲਾ ਵਿਅਕਤੀ ਜੋਕਿ ਨਾਭਾ ਵਿਖੇ ਸੀ.ਆਈ.ਏ ਸਟਾਫ਼ ਵਿਚ ਨੌਕਰੀ ਕਰਦਾ ਹੈ ਦੀ ਵੀ ਕੋਵਿਡ ਜਾਂਚ ਪੌਜ਼ਟਿਵ ਪਾਈ ਗਈ ਹੈ।ਜਿਸ ਦੀ ਸੂਚਨਾ ਸਿਵਲ ਸਰਜਨ ਸੰਗਰੂਰ ਨੂੰ ਦੇ ਦਿੱਤੀ ਗਈ ਹੈ।ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਪੌਜ਼ਟਿਵ ਆਏ ਇਹਨਾਂ ਵਿਅਕਤੀਆਂ ਨੂੰ ਨਵੀਆਂ ਗਾਈਡ ਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸਿਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾਣਗੇ ਅਤੇ ਇਹਨਾਂ ਪੌਜ਼ਟਿਵ ਕੇਸਾਂ ਦੇ ਘਰਾਂ ਅਤੇ ਆਲੇ ਦੁਆਲੇ ਦੇ ਘਰਾਂ ਵਿੱਚ ਸੋਡੀਅਮ ਹਾਈਪੋਕਲੋਰਾਈਡ ਦੀ ਸਪਰੇਅ ਵੀ ਕਰਵਾਈ ਜਾ ਰਹੀ ਹੈ।
                 ਡਾ. ਮਲਹੋਤਰਾ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਅੱਜ ਪਟਿਆਲਾ ਦੀ ਸਿੱਧੂ ਕਲੋਨੀ ਦੀ ਰਹਿਣ ਵਾਲੀ ਸਟਾਫ਼ ਨਰਸ ਅਤੇ ਕੋਵਿਡ ਕੇਅਰ ਸੈਂਟਰ ਤੋਂ ਵੀ ਇੱਕ ਮਰੀਜ਼ ਨੂੰ 10 ਦਿਨ ਦਾ ਆਈਸੋਲੇਸ਼ਨ ਸਮਾਂ ਪੂਰਾ ਹੋਣ ‘ਤੇ ਛੁੱਟੀ ਦੇ ਕੇ ਅਗਲੇ 7 ਦਿਨ ਲਈ ਘਰ ਵਿੱਚ ਆਈਸੋਲੇਸ਼ਨ ਵਿੱਚ ਰਹਿਣ ਲਈ ਘਰ ਭੇਜ ਦਿੱਤਾ ਗਿਆ ਹੈ।ਡਾ. ਮਲਹੋਤਰਾ ਨੇ ਦੱਸਿਆ ਕਿ ਜਿਲ੍ਹਾ ਸਿਹਤ ਵਿਭਾਗ ਦੇ ਸਾਰੇ ਮੈਡੀਕਲ, ਪੈਰਾ ਮੈਡੀਕਲ ਸਟਾਫ਼ ਅਤੇ ਆਸ਼ਾ ਵਲੋਂ ਪੂਰੀ ਤਨਦੇਹੀ ਨਾਲ ਡਿਊਟੀ ਕੀਤੀ ਜਾ ਰਹੀ ਹੈ ਸਟਾਫ਼ ਵਲੋਂ ਦਿਨ ਰਾਤ ਇੱਕ ਕਰਕੇ ਕੁਆਰਟੀਨ ਰੱਖੇ ਵਿਅਕਤੀਆਂ ਦੀ ਦੇਖ-ਰੇਖ ਕੀਤੀ ਜਾ ਰਹੀ ਹੈ ਅਤੇ ਜੇਕਰ ਕਿਸੇ ਏਰੀਏ ਤੋਂ ਕੁਆਰਨਟੀਨ ਰੱਖੇ ਕਿਸੇ ਵੀ ਵਿਅਕਤੀ ਨੂੰ ਕੋਈ ਸਰੀਰਿਕ ਸਮੱਸਿਆ ਦੀ ਸੂਚਨਾ ਪ੍ਰਾਪਤ ਹੁੰਦੀ ਹੈ ਤਾਂ ਤੁਰੰਤ ਉਸ ਏਰੀਏ ਦੀਆਂ ਆਰ.ਆਰ.ਟੀ ਟੀਮਾਂ ਵਲੋਂ ਉਸ ਵਿਅਕਤੀ ਤੱਕ ਪਹੁੰਚ ਬਣਾ ਕੇ ਲੋੜੀਂਦੀਆਂ ਸਿਹਤ ਸੇਵਾਵਾਂ ਉਪਲੱਬਧ ਕਰਵਾਈਆਂ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਸਰਕਾਰ ਦੇ ਸਮੇਂ ਸਮੇਂ ਤੇ ਦਿੱਤੇ ਜਾਂਦੇ ਨਿਰਦੇਸ਼ਾਂ ਦਾ ਪਾਲਣ ਕਰਕੇ ਹੀ ਇਸ ਬਿਮਾਰੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
                  ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੁੱਲ 609 ਦੇ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।
ਡਾ. ਮਲਹੋਤਰਾ ਨੇ ਕਿਹਾ ਕਿ ਹੁਣ ਤੱਕ ਜਿਲ੍ਹੇ ਵਿੱਚ ਕੋਵਿਡ ਜਾਂਚ ਸਬੰਧੀ 19547 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿਚੋਂ ਜਿਲ੍ਹਾ ਪਟਿਆਲਾ 246 ਕੋਵਿਡ ਪੌਜ਼ਟਿਵ, 18038 ਨੈਗੇਟਿਵ ਅਤੇ 1230 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜ਼ਟਿਵ ਕੇਸਾਂ ਵਿੱਚੋਂ ਪੰਜ ਪੌਜ਼ਟਿਵ ਕੇਸ ਦੀ ਮੌਤ ਹੋ ਚੁੱਕੀ ਹੈ 140 ਕੇਸ ਠੀਕ ਹੋ ਚੁੱੱਕੇ ਹਨ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 101 ਹੈ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …