Saturday, September 21, 2024

ਕਿਸਾਨੀ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਹੀ ਉਨ੍ਹਾਂ ਦੀ ਆਮਦਨ ਦਾ ਜ਼ਰੀਆ – ਢੀਂਡਸਾ

ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨਵੇਂ ਅਕਾਲੀ ਦਲ ਦੇ ਗਠਨ ਬਾਰੇ ਯਤਨਸ਼ੀਲ ਹਨ ਅਤੇ ਇਸ ਬਾਰੇ ਵਿਉਂਤਬੰਦੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਤੇ ਮੰਡੀਕਰਨ ਸਬੰਧੀ ਦੇਸ਼ ਦੇ ਗਜ਼ਟ ‘ਚ ਨੋਟੀਫਾਈ ਹੋਏ ਆਰਡੀਨੈਸਾਂ ਦੇ ਹੱਕ `ਚ ਲਿਆ ਸਟੈਂਡ ਪਾਰਟੀ ਦੀ ਵਿਚਾਰਧਾਰਾ ਦੇ ਉਲਟ ਹੈ ਹੈ।ਢੀਂਡਸਾ ਨੇ ਪਿੰਡ ਕਾਲਬੰਜਾਰਾ ‘ਚ ਕਿਹਾ ਕਿ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਹੀ ਕਿਸਾਨਾਂ ਦੀ ਨਿਸਚਿਤ ਆਮਦਨ ਦਾ ਜ਼ਰੀਆ ਹੈ, ਪਰ ਆਰਡੀਨੈਸਾਂ ਨੇ ਕਿਸਾਨ ਦੀ ਆਮਦਨ ਤੇ ਸਵਾਲੀਆ ਚਿੰਨ੍ਹ ਲਾ ਦਿੱਤਾ ਹੈ।ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਸਾਫ਼ ਕਹਿ ਦਿੱਤਾ ਗਿਆ ਕਿ ਘੱਟ-ਘੱਟ ਸਮਰਥਨ ਮੁੱਲ ਦੇਸ਼ ਦੇ ਅਰਥਚਾਰੇ ਲਈ ਖ਼ਤਰਾ ਹੈ।ਪਰ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਤਨੀ ਦੀ ਕੁਰਸੀ ਬਚਾਉਣ ਖਾਤਰ ਪੰਜਾਬ ਦੀ ਕਿਸਾਨੀ ਨੂੰ ਹੀ ਦਾਅ ਤੇ ਲਾ ਦਿੱਤਾ।ਪਰਮਿੰਦਰ ਨੇ ਨਵੇਂ ਅਕਾਲੀ ਦਲ ਦੇ ਜਲਦੀ ਹੋਂਦ ਚ ਆਉਣ ਦੀ ਗੱਲ ਦੁਹਰਾਉਂਦਿਆਂ ਆਖਿਆ ਕਿ ਨੌਜਵਾਨ ਇਸ ਲਈ ਉਤਾਵਲੇ ਹਨ।ਉਨ੍ਹਾਂ ਸਪੱਸ਼ਟ ਕੀਤਾ ਕਿ ਆਪ ਜਾਂ ਭਾਜਪਾ ਨਾਲ ਕੋਈ ਗੱਲਬਾਤ ਨਹੀਂ ਚੱਲ ਰਹੀ, ਬਲਕਿ ਇਹੀ ਪੰਥਕ ਸੋਚ ਵਾਲੀ ਤੀਜੀ ਧਿਰ ਦਾ ਅਹਿਮ ਰੋਲ ਅਦਾ ਕਰੇਗਾ।

                    ਉਨ੍ਹਾਂ ਇਹ ਵੀ ਦੱਸਿਆ ਕਿ ਸੀ ਸੁਖਦੇਵ ਸਿੰਘ ਢੀਂਡਸਾ ਨੇ ਉਤਰ ਪ੍ਰਦੇਸ਼ `ਚ ਪੰਜਾਬੀ ਕਿਸਾਨਾਂ ਦਾ ਉਜਾੜਾ ਰੋਕਣ ਸਬੰਧੀ ਉਥੋਂ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਨਾਲ ਗੱਲਬਾਤ ਕੀਤੀ ਸੀ, ਜਿਨ੍ਹਾਂ ਨੇ ਕਿਸਾਨਾਂ ਦਾ ਉਜਾੜਾ ਨਾ ਹੋਣ ਦਾ ਯਕੀਨ ਦਿਵਾਇਆ ਹੈ।

Check Also

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਵੱਛਤਾ ਸਹੁੰ ਚੁੱਕੀ

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਸਵੱਛਤਾ ਹੀ ਸੇਵਾ 2024 ਮੁਹਿੰਮ ਤਹਿਤ ਰਜੇਸ਼ ਕੁਮਾਰ ਦੂਬੇ …