Saturday, September 21, 2024

ਹਲਕਾ ਕਾਦੀਆਂ ਤੇ ਬਟਾਲਾ ਦੀਆਂ ਸੰਗਤਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਰਸਦਾਂ ਤੇ ਮਾਇਆ ਭੇਟ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੰਗਤਾਂ ਵੱਲੋਂ ਨਿਰੰਤਰ ਰਸਦਾਂ ਅਤੇ ਮਾਇਆ ਭੇਟ ਕੀਤੀ ਜਾ ਰਹੀ ਹੈ।ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਕਾਦੀਆਂ ਅਤੇ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੀਆਂ ਸੰਗਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਲੰਗਰ ਲਈ ਆਟਾ, ਕਣਕ, ਖੰਡ, ਘਿਓ, ਦਾਲਾਂ ਅਤੇ ਹੋਰ ਰਸਦਾਂ ਲੈ ਕੇ ਪਹੁੰਚੀਆਂ।ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੀ ਅਗਵਾਈ ਵਿਚ ਪਹੁੰਚੀਆਂ ਸੰਗਤਾਂ ਵੱਲੋਂ ਇੱਕ ਲੱਖ ਰੁਪਏ ਨਗਦ ਰਾਸ਼ੀ ਵੀ ਭੇਟ ਕੀਤੀ ਗਈ।ਰਸਦਾਂ ਲੈ ਕੇ ਪਹੁੰਚੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ ਅਤੇ ਐਡੀ. ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਸਨਮਾਨਿਤ ਕੀਤਾ।
                    ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਕਿਹਾ ਕਿ ਹਲਕਾ ਕਾਦੀਆਂ ਤੇ ਬਟਾਲਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਲਈ ਰਸਦਾਂ ਲੈ ਕੇ ਹਾਜ਼ਰ ਹੋਏ ਹਨ।ਜ਼ਿਕਰਯੋਗ ਹੈ ਕਿ ਹਲਕਾ ਕਾਦੀਆਂ ਦੀਆਂ ਸੰਗਤਾਂ ਵੱਲੋਂ ਪਹਿਲਾ ਵੀ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਰਸਦਾਂ ਭੇਟ ਕੀਤੀਆਂ ਗਈਆਂ ਸਨ।
                    ਇਸ ਮੌਕੇ ਕੰਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਦਵਿੰਦਰਪਾਲ ਸਿੰਘ ਭਾਟੀਆ ਐਕਸੀਅਨ ਮੰਡੀ ਬੋਰਡ, ਐਡੀ. ਮੈਨੇਜਰ ਸੁਖਬੀਰ ਸਿੰਘ, ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਮੈਨੇਜਰ ਗੁਰਤਿੰਦਰਪਾਲ ਸਿੰਘ ਭਾਟੀਆ, ਐਡਵੋਕੇਟ ਰਜਿੰਦਰ ਸਿੰਘ ਪਦਮ, ਕਰਤਾਰ ਸਿੰਘ, ਕੁਲਵੰਤ ਸਿੰਘ ਕੌਂਸਲਰ, ਸੁਖਪ੍ਰੀਤ ਸਿੰਘ ਭਾਟੀਆ ਕੌਂਸਲਰ, ਮਾਸਟਰ ਜੋਗਿੰਦਰ ਸਿੰਘ ਅਚਲੀਗੇਟ, ਰੁਪਿੰਦਰ ਸਿੰਘ ਸਾਬੀ, ਲਖਵਿੰਦਰ ਸਿੰਘ, ਅਰਸ਼ਪ੍ਰੀਤ ਸਿੰਘ ਭਾਟੀਆ, ਸੱਚਪ੍ਰੀਤ ਸਿੰਘ, ਦਵਿੰਦਰ ਸਿੰਘ ਲਾਲੀ ਮੈਨੇਜਰ, ਸਰਬਜੀਤ ਸਿੰਘ, ਗੁਰਿੰਦਰ ਸਿੰਘ ਸੈਦਪੁਰ, ਰੇਸ਼ਮ ਸਿੰਘ ਖਹਿਰਾ, ਗੁਰਵਿੰਦਰ ਸਿੰਘ ਤਲਵੰਡੀ ਬਖਤਾ ਸਮੇਤ ਸੰਗਤਾਂ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …