ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਫੁੱਟਬਾਲ ਕਲੱਬ ਅੰਮ੍ਰਿਤਸਰ ਅਤੇ ਕਲੱਬ ਦੇ ਸਮੂਹ ਫੁੱਟਬਾਲ ਖਿਡਾਰੀਆਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਬਿੰਦਰ ਸਿੰਘ ਲਾਲਾ ਦਾ ਅਚਾਨਕ ਦਿਹਾਂਤ ਹੋ ਗਿਆ।
ਇੱਕ ਸ਼ੋਕ ਸੰਦੇਸ਼ ਵਿੱਚ ਕਲੱਬ ਦੇ ਪ੍ਰਧਾਨ ਮਨਵਿੰਦਰ ਸਿੰਘ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਇਸ ਦੁੱਖ ਦੀ ਘੜੀ ਮੌਕੇ ਖਾਲਸਾ ਕਲੱਬ ਵਲੋਂ ਰਬਿੰਦਰ ਸਿੰਘ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਰਬਿੰਦਰ ਸਿੰਘ ਹੁਰਾਂ ਕਲੱਬ ਦੀ ਤਰੱਕੀ ਅਤੇ ਖਿਡਾਰੀਆਂ ਦੀ ਬਿਹਤਰੀ ਲਈ ਕਾਫ਼ੀ ਮਿਹਨਤ ਕੀਤੀ।
ਇਸ ਮੌਕੇ ਖਾਲਸਾ ਕਲੱਬ ਦੇ ਸਮੂਹ ਅਹੁਦੇਦਾਰਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸਮੂਹ ਮਠਾਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …