ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਮਿਲ ਕੇ ਪੰਜਾਬ
ਸਰਕਾਰ ਦੇ ਉਪਰਾਲੇ ਨੂੰ ਨੇਪਰੇ ਚਾੜੀਏ ਆਪਣੇ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਜਾਗਰੁਕ ਹੋਈਏ ਤਾਂ ਜੋ ਕੈਪਟਨ ਅਮਰਿੰਦਰ ਸਰਕਾਰ ਦਾ ਕਰੋਨਾ ਮੁਕਤ ਪੰਜਾਬ ਦੀ ਮੁਹਿੰਮ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ।
ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਨਾਲ ਕੋਰੋਨਾ ਵਰਗੀ ਭਿਆਨਕ ਮਹਾਂਮਾਰੀ ਦੇ ਚਲਦਿਆਂ ਪੰਜਾਬ ਦੀ ਸਥਿਤੀ ਨੂੰ ਬਹੁਤ ਹੱਦ ਤੱਕ ਕੰਟਰੋਲ ਕੀਤਾ ਗਿਆ ਹੈ ਅਤੇ ਸਰਕਾਰ ਦੁਆਰਾ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਤਹਿਤ ਲਾਜ਼ਮੀ ਹੀ ਕੋਰੋਨਾ ਤੇ ਫਤਿਹ ਪਾਈ ਜਾਵੇਗੀ।
ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਉਹ ਮਾਸਕ ਦੀ ਵਰਤੋਂ ਜਰੂਰ ਕਰਨ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਅਤੇ ਬੇਵਜਾਂ ਘਰੋਂ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media