Friday, September 11, 2026

ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਕੇ ਬਾਗ ’ਚ ਲਾਏ ਵੱਖ-ਵੱਖ ਤਰ੍ਹਾਂ ਦੇ ਫੱਲਦਾਰ ਬੂਟੇ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਕੇ ਬਾਗ ਵਿਖੇ ਅੱਜ ਕਿਨੂੰ, ਚੀਕੂ, ਲੀਚੀ ਤੇ ਨਿੰਬੂ ਦੇ ਫੱਲਦਾਰ ਬੂਟੇ ਲਗਾਏ ਗਏ।ਇਹ ਬੂਟੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਕਰਨਜੀਤ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ ਵਲੋਂ ਲਗਾਏ ਗਏ।ਦੱਸਣਯੋਗ ਹੈ ਕਿ ਪਹਿਲਾਂ ਇਸ ਪਾਰਕ ਵਿਚ ਵਿਸ਼ੇਸ਼ ਕਿਆਰੀਆਂ ਬਣਾ ਕੇ ਸੈਂਕੜੇ ਕਿਸਮ ਦੇ ਫੁੱਲ ਵੀ ਲਗਾਏ ਗਏ, ਜੋ ਲਗਾਤਾਰ ਮਹਿਕਾਂ ਬਖੇਰ ਰਹੇ ਹਨ।
                         ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਸ਼ੁੱਧਤਾ ਲਈ ਲਗਾਤਾਰ ਯਤਨ ਕਰ ਰਹੀ ਹੈ।ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਕਾ ਬਾਗ ਵੀ ਇਸੇ ਦਾ ਹੀ ਹਿੱਸਾ ਹੈ।ਉਨਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਿਆਂ ‘ਚ ਵੀ ਇੱਕ-ਇੱਕ ਏਕੜ ਵਿਚ ਜੰਗਲ ਸਥਾਪਿਤ ਕੀਤੇ ਜਾ ਰਹੇ ਹਨ।ਜਿਨ੍ਹਾਂ ਵਿੱਚ ਵਿਰਾਸਤੀ ਬੂਟੇ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੇ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿਖੇ ਬੂਟੇ ਲਗਾ ਕੇ ਇਸ ਕਾਰਜ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਉਨ੍ਹਾਂ ਸੰਗਤ ਨੂੰ ਸੁਨੇਹਾ ਦਿੱਤਾ ਕਿ ਉਹ ਵੱਧ ਤੋਂ ਵੱਧ ਬੂਟੇ ਲਗਾਉਣ, ਤਾਂ ਜੋ ਕੁਦਰਤੀ ਵਾਤਾਵਰਨ ਬਰਕਰਾਰ ਰਹੇ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …