ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਨਿਊ ਮੈਕਸਿਕੋ ਸੂਬੇ ਦੇ ਸਾਂਤਾ ਫੇ
ਸ਼ਹਿਰ ਵਿੱਚ ਇੱਕ ਕਾਰੋਬਾਰੀ ਸਿੱਖ ਬਲਜੀਤ ਸਿੰਘ ਦੇ ਰੈਸਟੋਰੈਂਟ ’ਤੇ ਹਮਲਾ ਕਰਕੇ ਭੰਨਤੋੜ ਕਰਨ ਅਤੇ ਨਸਲੀ ਟਿਪਣੀਆਂ ਲਿਖਣ ਦੀ ਸਖ਼ਤ ਨਿੰਦਾ ਕਰਦਿਆਂ ਮੰਗ ਕੀਤੀ ਹੈ ਕਿ ਦੋਸ਼ੀਆਂ ਦਾ ਜਲਦੀ ਪਤਾ ਲਗਾ ਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।ਉਨਾਂ ਕਿਹਾ ਕਿ ਸਿੱਖ ਅਮਨ ਪਸੰਦ ਕੌਮ ਹੈ, ਜੋ ਹਰ ਵੇਲੇ ਲੋੜਵੰਦਾਂ ਦੀ ਮਦਦ ਲਈ ਤੱਤਪਰ ਰਹਿੰਦੀ ਹੈ।ਕੋਰੋਨਾ ਵਰਗੀ ਭਿਆਨਕ ਮਹਾਮਾਰੀ ਸਮੇਂ ਸਿੱਖਾਂ ਵੱਲੋਂ ਕੀਤੀ ਗਈ ਨਿਰਸਵਾਰਥ ਸੇਵਾ ਨੂੰ ਵੀ ਪੂਰੀ ਦੁਨੀਆਂ ਨੇ ਸਰਾਹਿਆ ਹੈ।ਇਥੋਂ ਤੀਕ ਕਿ ਅਮਰੀਕਾਂ ਦੇ ਰਾਸ਼ਟਰਪਤੀ ਸ੍ਰੀ ਡੋਨਾਲਡ ਟਰੰਪ ਨੇ ਵੀ ਸਿੱਖਾਂ ਵੱਲੋਂ ਪਾਏ ਯੋਗਦਾਨ ਦੀ ਪ੍ਰਸੰਸਾ ਕੀਤੀ ਹੈ।ਵਿਦੇਸ਼ਾਂ ਅੰਦਰ ਸਿੱਖਾਂ ਉਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ‘ਚ ਲਗਾਤਾਰ ਨਫ਼ਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ, ਜੋ ਠੀਕ ਨਹੀਂ ਹੈ।ਉਨ੍ਹਾਂ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਅਮਰੀਕਾਂ ਸਰਕਾਰ ਨੂੰ ਤੁਰੰਤ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media