Thursday, July 9, 2026

ਕੁਲਦੀਪ ਸਿੰਘ ਹੁੰਦਲ ਯੂਥ ਕਾਂਗਰਸ ਉਪ ਪ੍ਰਧਾਨ ਨਿਯੁੱਕਤ

ਜੰਡਿਆਲਾ ਗੁਰੂ, 27 ਜੂਨ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਕਾਂਗਰਸ ਹਾਈਕਮਾਂਡ ਅਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਦਿਸਾ ਨਿਰਦੇਸ਼ ਤਹਿਤ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਯੂਥ ਕਾਂਗਰਸ ਹਲਕਾ ਜੰਡਿਆਲਾ ਗੁਰੂ ਦੇ ਪ੍ਰਧਾਨ ਨਵਤੇਜ ਸਿੰਘ ਅਮਰਕੋਟ ਦੀ ਅਗਵਾਈ ਹੇਠ ਇਕ ਭਰਵੀਂ ਇਕੱਤਰਤਾ ਹੋਈ।ਕੁਲਦੀਪ ਸਿੰਘ ਹੁੰਦਲ ਨੂੰ ਯੂਥ ਕਾਂਗਰਸ ਹਲਕਾ ਜੰਡਿਆਲਾ ਗੁਰੂ ਦਾ ਉੱਪ ਪ੍ਰਧਾਨ ਥਾਪਿਆ ਗਿਆ।ਗੱਲਬਾਤ ਕਰਦਿਆਂ ਕੁਲਦੀਪ ਸਿੰਘ ਹੁੰਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਿਨ ਰਾਤ ਇਕ ਕਰਕੇ ਅਤੇ ਪਾਰਟੀ ਲਈ ਪੂਰੀ ਇਮਾਨਦਾਰੀ ਸਦਕਾ ਉਸ ਨੂੰ ਜੋ ਮਾਣ ਦਿੱਤਾ ਗਿਆ ਹੈ।ਉਸ ਤੋਂ ਉਹ ਬਹੁਤ ਹੀ ਸੰਤੁਸ਼ਟ ਹਨ।ਉਨ੍ਹਾਂ ਕਿਹਾ ਕਿ ਹਾਈਕਮਾਂਡ ਅਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਗਿਆ ਹੈ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਕਰਨਗੇ।ਉਨ੍ਹਾਂ ਨੂੰ ਯੂਥ ਕਾਂਗਰਸ ਦੇ ਪ੍ਰਧਾਨ ਨਵਤੇਜ ਸਿੰਘ ਨੇ ਹਾਂਈਕਮਾਂਡ ਵੱਲੋਂ ਭੇਜਿਆ ਗਿਆ ਅਹੁਦੇ ਦਾ ਪੱਤਰ ਸੋਪਿਆ।
                          ਇਸ ਮੌਕੇ ਸਰਪੰਚ ਜਗਜੀਤ ਸਿੰਘ ਜੋਗੀ, ਜੋਗਾ ਸਿੰਘ, ਸੁਖਵਿੰਦਰ ਸਿੰਘ, ਚੇਅਰਮੈਨ ਹਰਜੀਤ ਸਿੰਘ ਬੰਡਾਲਾ, ਸਰਪੰਚ ਮਨਪ੍ਰੀਤ ਸਿੰਘ, ਦੀਪ ਬਾਠ, ਪਰਮਜੀਤ ਪੰਮਾ, ਰਾਜਦੀਪ ਸਿੰਘ, ਡਾ. ਰਾਜੂ ਆਦਿ ਹਾਜਰ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …