ਕਪੂਰਥਲਾ, 27 ਜੂਨ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਨਾਲ ਅੱਜ ਪੂਰਾ ਵਿਸ਼ਵ ਜੂਝ ਰਿਹਾ ਹੈ। ਇਸ ਨਾਲ ਨਿਪਟਣ ਲਈ ਸਾਨੂੰ ਸਭਨਾਂ ਨੂੰ ਰਲ ਕੇ ਕੰਮ
ਕਰਨਾ ਹੈ।ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਕੋਰੋਨਾ ਦੇ ਮੱਦੇਨਜਰ ਐਲ.ਐਚ.ਵੀ ਤੇ ਸੀ.ਐਚ.ੳ ਦੀ ਲਈ ਇੱਕ ਮੀਟਿੰਗ ਦੌਰਾਨ ਪ੍ਰਗਟ ਕੀਤੇ।ਉਨ੍ਹਾਂ ਦੱਸਿਆ ਕਿ ਕੋਵਿਡ ਤੋਂ ਬਚਾਅ ਲਈ ਇਸ ਦੇ ਲੱਛਣਾਂ ਨੂੰ ਪਛਾਣਨਾ ਜਰੂਰੀ ਹੈ ਤੇ ਇਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜਰੂਰੀ ਹਨ।ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਵੱਲੋਂ ਚੱਲ ਰਹੇ ਹਾਊਸ ਟੂ ਹਾਊਸ ਸਰਵੇ ਦੌਰਾਨ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਏ ।
ਫੇਫੜਿਆਂ ਨੂੰ ਤੇ ਸਾਹ ਤੰਤਰ ਨੂੰ ਮਜਬੂਤ ਕਰਨ ਲਈ ਵੱਖ-ਵੱਖ ਕਸਰਤਾਂ ਬਾਰੇ ਵੀ ਦੱਸਿਆ ਗਿਆ ਤੇ ਨਿਰਦੇਸ਼ ਜਾਰੀ ਕੀਤੇ ਗਏ ਕਿ ਫੀਲਡ ਵਿਜਿਟ ਦੌਰਾਨ ਲੋਕਾਂ ਨੂੰ ਇਨ੍ਹਾਂ ਕਸਰਤਾਂ ਤੋਂ ਜਾਣੂ ਕਰਵਾਇਆ ਜਾਏ।ਉਨ੍ਹਾਂ ਬੁਖਾਰ, ਜੁਕਾਮ ਖਾਂਸੀ ਤੇ ਸਾਹ ਲੈਣ ਵਿੱਚ ਦਿੱਕਤ ਦੇ ਨਾਲ ਨਾਲ ਮਾਨਸਿਕ ਤਣਾਅ, ਸੁੰਘਣ ਦੀ ਸ਼ਕਤੀ ਤੇ ਸਵਾਦ ਵਿੱਚ ਬਦਲਾਅ, ਕਮਜੋਰੀ ਤੇ ਥਕਾਣ, ਚਿਹਰੇ ਤੇ ਬੁੱਲਾਂ ਦਾ ਰੰਗ ਨੀਲਾ ਪੈਣਾ, ਸਿਰਦਰਦ ਆਦਿ ਨੂੰ ਵੀ ਕੋਰੋਨਾ ਦੇ ਅਲਾਰਮਿੰਗ ਸਾਈਨਸ ਦੱਸਿਆ।ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਵੀ ਵਿਸ਼ੇਸ਼ ਤੌਰ ‘ਤੇ ਹਾਜਰ ਸਨ।
ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ ਨੇ ਕਿਹਾ ਕਿ ਕੋਵਿਡ ਦੇ ਦੌਰ ਵਿੱਚ ਜੱਚਾ ਬੱਚਾ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਮੁਫਤ ਸਿਹਤ ਸਹੂਲਤਾਂ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਦੇ ਸਾਰੇ ਏ.ਐਨ.ਸੀ ਚੈਕਅੱਪ ਯਕੀਨੀ ਬਣਾਏ ਜਾਣ ਤੇ ਉਨ੍ਹਾਂ ਦੀ ਸੰਸਥਾਗਤ ਡਲਿਵਰੀ ਸੁਨਿਸ਼ਚਿਤ ਕੀਤੀ ਜਾਏ।ਉਨ੍ਹਾਂ ਹਾਈ ਰਿਸਕ ਗਰਭਵਤੀ ਮਹਿਲਾਵਾਂ ਦਾ ਫਾਲੋਅਪ ਕਰਨ ਲਈ ਕਿਹਾ।
ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ ਨੇ ਇਸ ਮੌਕੇ ਤੇ ਕਿਹਾ ਕਿ ਇਸ ਮਹਾਂਮਾਰੀ ਪ੍ਰਤੀ ਦੂਸਰਿਆਂ ਨੂੰ ਜਾਗਰੂਕ ਕਰਨ ਤੋਂ ਨਾ ਝਿਜਕੋ ਬਲਕਿ ਇਸ ਨੂੰ ਇੱਕ ਜਿੰਮੇਵਾਰੀ ਸਮਝੋ ਤਦ ਹੀ ਇਸ ਮਹਾਂਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੰਤੁਲਤ ਭੋਜਨ ਲੈਣ ਲਈ ਪ੍ਰੇਰਿਆ ਜਾਏ ਤੇ ਬਾਹਰ ਦਾ ਖਾਣ ਤੋਂ ਗੁਰੇਜ ਕਰਨ ਲਈ ਕਿਹਾ ਜਾਏ।ਉਨ੍ਹਾਂ ਸੋਸ਼ਲ ਡਿਸਟੈਂਸ ਮੈਨਟੈਨ ਕਰਨ, ਹੈਂਡ ਹਾਈਜੀਨ, ਕਫ ਐਟੀਕੇਟਸ ਅਪਣਾਉਣ, ਮਾਸਕ ਪਾਉਣ ਦੀ ਆਦਤ ਨੂੰ ਵਰਤਮਾਨ ਸਮੇਂ ਵਿੱਚ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾਉਣ ਲਈ ਵੀ ਕਿਹਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media