Friday, April 24, 2026

ਹਰੇਕ ਤਰ੍ਹਾਂ ਦਾ ਨਸ਼ਾ ਸਿਹਤ ਲਈ ਘਾਤਕ ਹੈ – ਡਾ. ਮਨਜੀਤ ਸੋਢੀ

ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਸਬੰਧੀ ਜਾਗਰੂਕਤਾ

ਕਪੂਰਥਲਾ/ ਕਾਲਾ ਸੰਘਿਆ, 27 ਜੂਨ (ਪੰਜਾਬ ਪੋਸਟ ਬਿਊਰੋ) – ਹਰੇਕ ਤਰ੍ਹਾਂ ਦਾ ਨਸ਼ਾ ਸਿਹਤ ਲਈ ਘਾਤਕ ਹੈ।ਸਾਨੂੰ ਅੱਜ ਤੋਂ ਹੀ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਪੂਰੀ ਜ਼ਿੰਦਗੀ ਕਿਸੇ ਵੀ ਤਰ੍ਹਾ ਦਾ ਨਸ਼ਾ ਨਹੀ ਕਰਾਗੇ ਅਤੇ ਨਾ ਹੀ ਕਿਸੇ ਨੂੰ ਕਰਨ ਦੇਵਾਗਾ।
                     ਡਾ. ਮਨਜੀਤ ਸੋਢੀ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਕਾਲਾ ਸੰਘਿਆਂ ਨੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਕੀਤਾ।ਉਨ੍ਹਾਂ ਦੱਸਿਆ ਕਿ ਡਾ. ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸੀ.ਐਚ.ਸੀ ਕਾਲਾ ਸੰਘਿਆ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਸਬੰਧੀ ਲੋਕਾਂ ਨੂੰ ਨਸ਼ੇ ਦੇ ਭੈੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
                   ਡਾ. ਮਨਜੀਤ ਨੇ ਕਿਹਾ ਕਿ ਸੀ.ਐਚ.ਸੀ ਕਾਲਾ ਸੰਘਿਆਂ ਵਿਖੇ ਬਣਾਇਆ ਗਿਆ ਓਟ ਸੈਂਟਰ ਬਹੁਤ ਵਧੀਆ ਤਰੀਕੇ ਨਾਲ ਨਸ਼ਾ ਮੁਕਤੀ ਮੁਹਿੰਮ ਵਿੱਚ ਯੋਗਦਾਨ ਪਾ ਰਿਹਾ ਹੈ।ਜਿਸ ਦੇ ਰਾਹੀਂ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੇ ਕਿਹਾ ਕੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਨਸ਼ੇ ਦੀ ਚੈਨ ਟੁੱਟਣ ਨਾਲ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਓਟ ਕਲੀਨਿਕਾਂ ਵਿੱਚ ਗਿਣਤੀ ਵਧੀ ਹੈ।ਉਨ੍ਹਾਂ ਦੱਸਿਆ ਕੇ ਲੋਕ ਓਟ ਕਲੀਨਿਕਾਂ ਰਾਹੀਂ ਪ੍ਰੇਰਿਤ ਹੋ ਕੇ ਨਸ਼ਾ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਸੀ.ਐਚ.ਸੀ ਕਾਲਾ ਸੰਘਿਆ ਵਿਖੇ ਓਟ ਕਲੀਨਿਕ ਵਿੱਚ ਰੋਜ਼ਾਨਾ 550 ਦੇ ਕਰੀਬ ਨਸ਼ਾ ਛੱਡਣ ਵਾਲੇ ਵਿਅਕਤੀ ਦਵਾਈ ਦਾ ਲਾਭ ਲੈ ਰਹੇ ਹਨ।
                 ਓਟ ਕਲੀਨਿਕ ਰਾਹੀਂ ਇਲਾਜ ਕਰਵਾ ਕੇ ਨਸ਼ਾ ਛੱਡ ਚੁੱਕੇ ਦੋ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਗੁਨਤਾਸ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …