ਫਰੀਦਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਕੋਰੋਨਾ ਦੀ ਰੋਕਥਾਮ
ਲਈ ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਤਨਦੇਹੀ ਨਾਲ ਸੇਵਾਵਾਂ ਨਿਭਾਅ ਰਹੀਆਂ ਹਨ।
ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਜਿੰਮੇਵਾਰੀ ਨਾਲ ਡਿਊਟੀ ਦੇ ਰਿਹਾ ਹੈ।ਅੱਜ ਤੱਕ 9232 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਜਿੰਨਾਂ ਵਿਚੋਂ 259 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਪ੍ਰਾਪਤ ਨਤੀਜਿਆਂ ਵਿੱਚ ਇੱਕ 50 ਸਾਲਾ ਵਿਅਕਤੀ ਪਿੰਡ ਮਾਨੀ ਸਿੰਘ ਵਾਲੇ ਅਤੇ ਦੂਸਰੇ ਜੈਤੋ ਦਾ 45 ਸਾਲਾ ਵਿਅਕਤੀ ਦੀ ਰਿਪੋਰਟ ਕੋਰੋਨਾ ਪਜ਼ੀਟਿਵ ਆਈ ਹੈ।ਜ਼ਿਲੇ ਵਿੱਚ ਕੁੱਲ ਕੋਰੋਨਾ ਕੇਸ 102 ਹੋ ਗਏ ਹਨ ਜਿੰਨਾਂ ਵਿੱਚੋਂ 87 ਵਿਅਕਤੀ ਤੰਦਰੁਸਤ ਹੋ ਗਏ ਹਨ।ਹਾਲ ਹੀ ਵਿੱਚ ਪਾਜ਼ਟਿਵ ਆਏ ਮਰੀਜ਼ਾਂ ਨੂੰ ਆਈਸੋਲੇਸ਼ੇਨ ਵਾਰਡ ਦਾਖਲ ਕਰਵਾਇਆ ਗਿਆ ਹੈ।ਹੁਣ ਜ਼ਿਲੇ ਵਿੱਚ ਕੋਰੋਨਾ ਦੇ ਐਕਟਿਵ ਕੇਸ 15 ਹੋ ਗਏ ਹਨ।
ਮੀਡੀਆ ਇੰਚਾਰਜ ਬੀ.ਈ.ਈ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਝੋਨਾ ਲਾਉਣ ਆਏ ਮਜ਼ਦੂਰਾਂ, ਸਬਜ਼ੀ-ਫਲ ਫਰੂਟ ਵਿਕ੍ਰੇਤਾਵਾਂ, ਜੂਸ ਅਤੇ ਹੋਰ ਰੇਹੜੀਆਂ ਲਗਾਉਣ ਵਾਲਿਆਂ ਨੂੰ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਸੈਂਪਲ ਦੇਣ ਦੀ ਸਲਾਹ ਦਿੱਤੀ ਜਾ ਰਹੀ ਹੈ।ਸ਼ੱਕੀ ਮਰੀਜ਼ਾਂ ਦੀ ਭਾਲ ਲਈ ਵਿਭਾਗ ਵਲੋਂ ਵਿਸ਼ੇਸ਼ ਸਰਵੇ ਘਰ-ਘਰ ਨਿਗਰਾਨੀ ਤਹਿਤ ਘਰ-ਘਰ ਆਸ਼ਾ ਵਰਕਰਾਂ ਆਨਲਈਨ ਸਿਹਤ ਸਬੰਧੀ ਜਾਣਕਾਰੀ ਇਕੱਤਰ ਕਰ ਭੇਜ ਰਹੀਆਂ ਹਨ।ਜ਼ਿਲਾ ਐਪੀਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ ਅਤੇ ਡਾ. ਅਨੀਤਾ ਚੌਹਾਨ ਨੇ ਦੱਸਿਆ ਕਿ ਵਿਭਾਗ ਵੱਲੋਂ 90 ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।ਉਨਾਂ ਕਿਹਾ ਕਿ ਪਾਜ਼ੀਟਿਵ ਆਏ ਕੇਸਾਂ ਦੇ ਸੰਪਰਕ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਸੈਂਪਲ ਇਕੱਤਰ ਕਰਕੇ ਉਨਾਂ ਨੂੰ ਇਕਾਂਤਵਾਸ ਕੀਤਾ ਜਾ ਸਕੇ।ਉਨਾਂ ਕਿਹਾ ਕਿ ਕੋਈ ਵੀ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਜਾ ਕੇ ਕੋਰੋਨਾ ਸੈਂਪਲ ਦੇ ਸਕਦਾ ਹੈ।ਜ਼ਿਲੇ ਅੰਦਰ 5 ਫਲੂ ਕਾਰਨਰ ਜੈਤੋ, ਬਾਜਾਖਾਨਾ, ਕੋਟਕਪੁਰਾ, ਫਰੀਦਕੋਟ ਅਤੇ ਸਾਦਿਕ ਵਿਖੇ ਸਥਾਪਿਤ ਕੀਤੇ ਗਏ ਹਨ।ਕਿਸੇ ਵੀ ਤਰਾਂ ਦੀ ਜਾਣਕਾਰੀ ਸਾਂਝੀ ਕਰਨ ਅਤੇ ਹਾਸਲ ਕਰਨ ਲਈ ਟੋਲ-ਫਰੀ ਨੰਬਰ 104 ਜਾਂ ਕੰਟਰੋਲ ਰੂਮ ਨੰਬਰ 01639-250947 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media