Wednesday, September 30, 2026

ਕਰਫਿਊ ਲਗਾ ਕੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਤ੍ਰਿਪਤ ਬਾਜਵਾ

ਪੰਜਾਬ ਸਰਕਾਰ ਦੇ ਯਤਨਾ ਸਦਕਾ ਸੂਬੇ ਵਿੱਚ ਕੋਰੋਨਾ ਕਾਬੂ ਹੇਠ

ਬਟਾਲਾ, 28 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਕੋਵਿਡ-19 ਖਿਲਾਫ ਲੜਾਈ ਪੂਰੇ ਯੋਜਨਾਬੱਧ ਢੰਗ ਨਾਲ ਲੜੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਸੂਬੇ ਵਿ ਚ ਕੋੋਰੋਨਾ ਵਾਇਰਸ ਦੀ ਬਿਮਾਰੀ ਕਾਬੂ ਹੇਠ ਹੈ।ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਵਿਡ-19 ਖਿਲ਼ਾਫ ਜੰਗ ਨੂੰ ਪੂਰੀ ਗੰਭੀਰਤਾ ਨਾਲ ਲਿਆ ਹੈ ਅਤੇ ਪੰਜਾਬ ਦੇਸ਼ ਦਾ ਪਹਿਲਾ ਸੂਬਾ ਸੀ ਜਿਸ ਨੇ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਭ ਤੋਂ ਪਹਿਲਾਂ ਕਰਫਿਊ ਲਗਾਇਆ ਸੀ।
ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਫਿਊ ਲਗਾਉਣ ਸਦਕਾ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਅਹਿਮ ਮਦਦ ਮਿਲੀ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਘਰੋ-ਘਰੀ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਗਿਆ ਹੈ।
                  ਕੈਬਨਿਟ ਮੰਤਰੀ ਨੇ ਦੱਸਿਆ ਕਿ 26 ਜੂਨ 2020 ਤੱਕ 269037 ਵਿਅਕਤੀਆਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ ਜਿਨ੍ਹਾਂ ਵਿਚੋਂ 4957 ਵਿਅਕਤੀਆਂ ਨੂੰ ਕੋਰੋਨਾ ਦੀ ਪੁਸ਼ਟੀ ਹੋਈ ਹੈ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਕੋਸ਼ਿਸ਼ ਸਦਕਾ 3201 ਕੋਰੋਨਾ ਪਾਜੀਟਵ ਵਿਅਕਤੀ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
                       ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਨੂੰ ਹਰਾਉਣ ਲਈ ਮੁਹਿੰਮ ਜਾਰੀ ਹੈ ਅਤੇ ਸਾਰੇ ਪੰਜਾਬੀਆਂ ਨੂੰ ਇਸ ਮੁਹਿੰਮ ਵਿੱਚ ਸਾਥ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਬਹੁਤ ਜਲਦ ਇਸ ਔਖੀ ਘੜੀ ਵਿਚੋਂ ਜੇਤੂ ਹੋ ਕੇ ਉਭਰੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …