Monday, December 23, 2024

ਪਟਿਆਲਾ ਜਿਲ੍ਹੇ ਵਿੱਚ ਤਿੰਨ ਕੋਵਿਡ ਪਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 30 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਪ੍ਰਾਪਤ ਹੋਈਆਂ 625 ਰਿਪੋਰਟਾਂ ਵਿਚੋਂ 622 ਕੋਵਿਡ ਨੈਗੇਟਿਵ ਅਤੇ 03 ਕੋਵਿਡ ਪੌਜਟਿਵ ਪਾਏ ਗਏ ਹਨ। ਕੋਵਿਡ ਪੌਜਟਿਵ ਵਿਚੋਂ 2 ਬਾਹਰੀ ਰਾਜ ਤੋਂ ਆਉਣ ਅਤੇ ਇੱਕ ਪੌਜਟਿਵ ਕੇਸ ਦੇ ਸੰਪਰਕ ਵਿੱਚ ਆਈ ਔਰਤ ਹੈ।ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਪਟਿਆਲਾ ਦੇ ਅਰਬਨ ਅਸਟੇਟ ਫੇਜ ਦੋ ਦੇ ਇੱਕ ਪਰਿਵਾਰ ਦੇ ਦੋ ਜੀਅ ਪਤੀ ਪਤਨੀ 55 ਸਾਲਾ ਔਰਤ ਅਤੇ 61 ਸਾਲਾ ਪੁਰਸ਼ ਜੋ ਕਿ ਕੁੱਝ ਦਿਨ ਪਹਿਲਾਂ ਦਿੱਲੀ ਤੋਂ ਵਾਪਸ ਆਏ ਸਨ ਅਤੇ ਬਾਹਰੀ ਰਾਜ ਤੋਂ ਆਉਣ ਕਾਰਨ ਉਨ੍ਹਾਂ ਦਾ ਕੋਵਿਡ ਜਾਂਚ ਸਬੰਧੀ ਲਿਆ ਗਿਆ ਸੈਂਪਲ ਪੌਜਟਿਵ ਪਾਇਆ ਗਿਆ ਹੈ।ਇਸੇ ਤਰਾਂ ਰਾਜਪੁਰਾ ਦੀ ਮਿਰਚ ਮੰਡੀ ਦੀ ਰਹਿਣ ਵਾਲੀ 27 ਸਾਲਾ ਔਰਤ ਆਪਣੇ ਪਿਤਾ ਦੇ ਪੌਜ਼ਟਿਵ ਆਉਣ ਤੇ ਸੰਪਰਕ ਵਿਚ ਆਉਣ ਕਾਰਨ ਕੋਵਿਡ ਪੌਜਟਿਵ ਪਾਈ ਗਈ ਹੈ।
             ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਪੌਜ਼ਟਿਵ ਆਏ ਇਹਨਾਂ ਵਿਅਕਤੀਆਂ ਨੂੰ ਨਵੀਆਂ ਗਾਈਡ ਲਾਈਨ ਅਨੁਸਾਰ ਇੱਕ ਨੂੰ ਕੋਵਿਡ ਕੇਅਰ ਸੈਂਟਰ, ਇੱਕ ਨੂੰ ਹੋਮ ਆਈਸੋਲੇਸ਼ਨ ਅਤੇ ਇੱਕ ਨੂੰ ਰਾਜਿੰਦਰਾ ਹਸਪਤਾਲ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫ਼ਟ ਕਰਵਾ ਦਿੱਤਾ ਗਿਆ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾਣਗੇ ਅਤੇ ਇਹਨਾਂ ਪੌਜਟਿਵ ਕੇਸਾਂ ਦੇ ਘਰਾਂ ਅਤੇ ਆਲੇ ਦੁਆਲੇ ਦੇ ਘਰਾਂ ਵਿੱਚ ਸੋਡੀਅਮ ਹਾਈਪੋਕਲੋਰਾਈਡ ਦੀ ਸਪਰੇਅ ਵੀ ਕਰਵਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਪਟਿਆਲਾ ਦੀ ਧੀਰੂ ਕੀ ਬਸਤੀ ਵਿਚ ਬੀਤੇ ਦਿਨੀਂ ਪੰਜ ਤੋਂ ਜ਼ਿਆਦਾ ਕੋਵਿਡ ਪਜ਼ਟਿਵ ਕੇਸ ਪਾਏ ਜਾਣ ਤੇ ਕੋਵਿਡ ਗਾਈਡ ਲਾਈਨ ਅਨੁਸਾਰ ਇਹਨਾਂ ਪੌਜਟਿਵ ਕੇਸਾਂ ਦੇ ਆਲੇ ਦੁਆਲੇ ਦੇ ਤਕਰੀਬਨ 25-25 ਘਰਾਂ ਦੇ ਏਰੀਏ ਵਿਚ ਮਾਈਕਰੋਕੰਟੈਨਮੈਂਟ ਜ਼ੋਨ ਬਣਾ ਦਿੱਤਾ ਗਿਆ ਸੀ ਅਤੇ ਹੁਣ ਇਹਨਾਂ ਘਰਾਂ ਦੇ ਲੋਕਾਂ ਦੀ ਅਗਲੇ ਦਸ ਦਿਨਾਂ ਲਈ ਘਰਾਂ ਦੇ ਬਾਹਰ ਆਉਣ ਜਾਣ ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਿੱਧੂ ਕਲੋਨੀ ਵਿਚ ਕੋਈ ਪਿਛਲੇ ਦਸ ਦਿਨਾਂ ਵਿਚ ਕੋਈ ਨਵਾਂ ਕੋਵਿਡ ਪੌਜਟਿਵ ਕੇਸ ਨਾ ਆਉਣ ਅਤੇ ਕਮਿਊਨਿਟੀ ਵਿੱਚ ਇਨਫੈਕਸ਼਼ਨ ਦਾ ਫੈਲਾਅ ਨਾ ਹੋਣ ਕਾਰਨ ਏਰੀਏ ਵਿਚ ਲਗਾਈ ਮਾਈਕਰੋਕੰਟੈਨਮੈਂਟ ਜ਼ੋਨ ਨੂੰ ਹਟਾ ਦਿੱਤਾ ਗਿਆ ਹੈ।
               ਡਾ. ਮਲਹੋਤਰਾ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਕੋਵਿਡ ਤੋਂ ਠੀਕ ਹੋਣ ‘ਤੇ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚੋਂ ਪੰਜ ਵਿਅਕਤੀਆਂ ਨੂੰ ਆਈਸੋਲੇਸ਼ਨ ਸਮਾਂ ਪੂਰਾ ਕਰਨ ਤੇ ਅਤੇ ਕੋਵਿਡ ਕੇਅਰ ਸੈਂਟਰ ਤੋਂ ਇੱਕ ਮਰੀਜ਼ ਨੂੰ ਛੁੱਟੀ ਦੇ ਕੇ ਅਗਲੇ ਸੱਤ ਦਿਨ ਇਕਾਂਤਵਾਸ ਵਿਚ ਰਹਿਣ ਲਈ ਘਰ ਭੇਜ ਦਿੱਤਾ ਗਿਆ ਹੈ।
           ਡਾ. ਮਲਹੋਤਰਾ ਨੇ ਬਾਹਰੀ ਰਾਜਾਂ ਅਤੇ ਵਿਦੇਸ਼ਾਂ ਤੋਂ ਆ ਰਹੇ ਵਿਅਕਤੀਆਂ, ਹੋਟਲਾਂ ਅਤੇ ਵਪਾਰਕ ਅਦਾਰਿਆਂ ਦੇ ਮਾਲਕਾ ਨੂੰ ਮੁੜ ਅਪੀਲ ਕੀਤੀ ਕਿ ਉਨ੍ਹਾਂ ਦੇ ਵਪਾਰਕ ਅਦਾਰੇ ਵਿਚ ਜਿੰਨੀ ਵੀ ਲੇਬਰ ਬਾਹਰੀ ਰਾਜਾਂ ਤੋਂ ਕੰਮ ਕਾਜ ਲਈ ਆ ਰਹੀ ਹੈ, ਉਹ ਇਸ ਦੀ ਸੂਚਨਾ ਜ਼ਿਲ੍ਹਾ ਸਿਹਤ ਵਿਭਾਗ ਨੂੰ ਕੰਟਰੋਲ ਰੂਮ ਨੰਬਰ 0175-5128793 ਜਾਂ 0175-5127793 ਤੇ ਜ਼ਰੂਰ ਦੇਣ ਤਾਂ ਜੋ ਉਨ੍ਹਾਂ ਦੇ ਕੋਵਿਡ ਸਬੰਧੀ ਸੈਂਪਲ ਲਏ ਜਾ ਸਕਣ। ਉਨ੍ਹਾਂ ਘਰ ਵਿਚ ਇਕਾਂਤਵਾਸ ਵਿਚ ਰਹਿ ਰਹੇ ਸਾਰੇ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਰਜਿਸਟਰਡ ਮੋਬਾਇਲ ਵਿਚ ਕੋਵਾ ਐਪ ਜ਼ਰੂਰ ਡਾਊਨਲੋਡ ਕਰਨ ਤਾਂ ਜੋ ਉਹ ਸਿਹਤ ਵਿਭਾਗ ਦੀ ਨਿਗਰਾਨੀ ਵਿਚ ਰਹਿਣ ਸਕਣ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਦੀ ਸਮੇਂ ਸਮੇਂ ਜਾਂਚ ਕੀਤੀ ਜਾ ਸਕੇ।
                ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੁੱਲ 598 ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਡਾ. ਮਲਹੋਤਰਾ ਨੇ ਕਿਹਾ ਕਿ ਹੁਣ ਤੱਕ ਜਿਲ੍ਹੇ ਵਿੱਚ ਕੋਵਿਡ ਜਾਂਚ ਸਬੰਧੀ 22333 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾਂ ਵਿਚੋਂ ਜਿਲ੍ਹਾ ਪਟਿਆਲਾ 329 ਕੋਵਿਡ ਪੌਜ਼ਟਿਵ, 21290 ਨੈਗੇਟਿਵ ਅਤੇ 673 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜ਼ਟਿਵ ਕੇਸਾਂ ਵਿਚੋਂ 9 ਪੌਜ਼ਟਿਵ ਕੇਸ ਦੀ ਮੌਤ ਹੋ ਚੁੱਕੀ ਹੈ 157 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 163 ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …