Saturday, September 21, 2024

ਹਿੰਦੂ ਸਹਿਕਾਰੀ ਬੈਂਕ ਜਮਾਂ ਕਰਤਾਵਾਂ ਨੂੰ ਮੁੱਖ ਮੰਤਰੀ ਦਾ ਭਰੋਸਾ- ਉਨ੍ਹਾਂ ਦਾ ਨਿਵੇਸ਼ ਰਹੇਗਾ ਸੁਰੱਖਿਅਤ

ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ 30 ਜੂਨ ਤੋਂ ਬਾਅਦ ਸੂਬੇ ਵਿੱਚ ਲੌਕਡਾਊਨ ਦਾ ਫੈਸਲਾ ਸਥਿਤੀ ’ਤੇ ਨਿਰਭਰ ਹੋਵੇਗਾ।ਪਰ ਕੋਵਿਡ ਦੇ ਫੈਲਾਅ ਨੂੰ ਰੋਕਣ ਵਿੱਚ ਜੋ ਵੀ ਕਦਮ ਚੁੱਕਣ ਦੀ ਲੋੜ ਹੋਈ, ਉਹ ਉਸ ਲਈ ਪੂਰੀ ਤਰ੍ਹਾਂ ਤਿਆਰ ਹਨ। ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਤਹਿਤ ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ‘‘ਜੇਕਰ ਅਸੀਂ ਮਹਾਂਮਾਰੀ ਨੂੰ ਕਾੂੂ ਕਰਨ ਦੇ ਸਮਰੱਥ ਹੋ ਜਾਂਦੇ ਹਾਂ ਤਾਂ ਲੌਕਡਾੳੂਨ ਦੀ ਕੋਈ ਲੋੜ ਨਹੀਂ ਰਹੇਗੀ ਪਰ ਜੇਕਰ ਸਥਿਤੀ ਕਾਬੂ ਤੋਂ ਬਾਹਰ ਹੋਈ ਤਾਂ ਕੋਈ ਹੋਰ ਰਸਤਾ ਨਹੀਂ ਬਚੇਗਾ।’’
                       ਪਠਾਨਕੋਟ ਨਿਵਾਸੀ ਦੀਪਕ ਠਾਕੁਰ ਵੱਲੋਂ ਹਿੰਦੂ ਸਹਿਕਾਰੀ ਬੈਂਕ ਦੇ ਸਬੰਧ ਵਿੱਚ ਪੁੱਛੇ ਸਵਾਲ ਕਿ ਸਾਰੇ ਜਮ੍ਹਾਂ ਕਰਤਾਵਾਂ ਦੇ ਹਿੰਦੂ ਸਹਿਕਾਰੀ ਬੈਂਕ ਵਿੱਚ ਆਪਣੀ ਮਿਹਨਤ ਨਾਲ ਕਮਾਏ ਪੈਸੇ ਗੁਆਉਣ ਦੀ ਚਿੰਤਾ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਭਾਗ ਨੇ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਲਈ ਇੱਕ ਅਧਿਕਾਰੀ ਨੂੰ ਨਿਯੁੱਕਤ ਕੀਤਾ ਹੈ।ਉਨ੍ਹਾਂ ਜਮ੍ਹਾਂ ਕਰਤਾਵਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਨਿਵੇਸ਼ ਸੁਰੱਖਿਅਤ ਰਹੇਗਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …